ਚੰਡੀਗੜ੍ਹ, 1 ਅਗਸਤ 2024: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਨੈਸ਼ਨਲ ਹਾਈਵੇਜ਼ (National Highways) ਪ੍ਰੋਜੈਕਟ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਭਰ ਦੇ ਉਪ ਮੰਡਲ ਮੈਜਿਸਟਰੇਟਾਂ (SDM) ਤੇ ਜ਼ਿਲ੍ਹਾ ਮਾਲ ਅਫ਼ਸਰਾਂ ਨਾਲ ਅਹਿਮਕ ਬੈਠਕ ਕੀਤੀ |
ਇਸ ਬੈਠਕ ‘ਚ ਮੰਤਰੀ ਹਰਭਜਨ ਸਿੰਘ ਈਟੀਓ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇ, ਪੰਜਾਬ PWD (B&R) ਜੇ.ਐੱਸ.ਤੁੰਗ ਅਤੇ NHAI, ਚੰਡੀਗੜ੍ਹ ਦੇ ਆਰ.ਓ. ਵਿਪਨੇਸ਼ ਸ਼ਰਮਾ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਅਤੇ ਜ਼ਮੀਨ ਐਕਵਾਇਰ ਸੰਬੰਧੀ ਚੁਣੌਤੀਆਂ ‘ਤੇ ਚਰਚਾ ਕੀਤੀ |
ਇਸ ਦੌਰਾਨ ਨੈਸ਼ਨਲ ਹਾਈਵੇਜ਼ (National Highways) ਦੇ ਪ੍ਰੋਜੈਕਟਾਂਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ | ਉਨ੍ਹਾਂ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਲੰਬਿਤ ਮਸਲਿਆਂ ਛੇਤੀ ਹੱਲ ਕਰਕੇ ਜ਼ਮੀਨ ਮਾਲਕਾਂ ਨੂੰ ਉੱਚਿਤ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ ਦੀਓ ਹਦਾਇਤ ਕੀਤੀ ਹੈ | ਮੰਤਰੀ ਨੇ ਪ੍ਰੋਜੈਕਟਾਂ ਲਈ ਜ਼ਮੀਨ ਐਕਵਾਇਰ ‘ਚ ਜ਼ੀਰੋ ਪੈਂਡੈਂਸੀ ਹਾਸਲ ਕਰਨ ਵਾਲੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ |
ਇਸ ਦੌਰਾਨ ਉਪ ਮੰਡਲ ਮੈਜਿਸਟਰੇਟਾਂ ਤੇ ਜ਼ਿਲ੍ਹਾ ਮਾਲ ਅਫ਼ਸਰਾਂ ਨੇ ਹਰਭਜਨ ਸਿੰਘ ਈਟੀਓ ਨੂੰ ਇਕਾਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੀ ਰਾਸ਼ੀ ਉਸਦੇ ਮਾਲਕਾਂ ਨੂੰ ਸੌਂਪਣ ਅਤੇ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਦਾ ਕਬਜ਼ਾ ਨੈਸ਼ਨਲ ਹਾਈਵੇਜ਼ ਲਈ ਦੇਣ ਲਈ ਮਨਾਉਣ ਦੀ ਲੋੜ ਆਦਿ ਬਾਰੇ ਜਾਣੂ ਕਰਵਾਇਆ | ਇਸਦੇ ਨਾਲ ਹੀ ਜ਼ਮੀਨ ਦੇਣ ਲਈ ਤਿਆਰ ਕਰਨ ਲਈ ਪਿੰਡਾਂ ਚ ਕੈਂਪ ਲਗਾਉਣ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੇ ਯਤਨਾ ਬਾਰੇ ਜਾਣੂ ਕਰਵਾਇਆ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਫਲਤਾ ਇੰਨ੍ਹਾਂ ਪ੍ਰੋਜੈਕਟਾਂ ਨੂੰ ਨਿਰਵਿਘਨ ਅਮਲ ‘ਚ ਲਿਆਉਣ ਲਈ ਰਾਹ ਪੱਧਰਾ ਕਰੇਗੀ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡਾ ਲਾਭ ਪਹੁੰਚੇਗਾ।