ਚੰਡੀਗੜ੍ਹ 01 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਸੰਬੰਧੀ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ”ਅੱਜ ਮਿਲਕਫੈੱਡ (Milkfed) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ ਵੇਰਕਾ ਦੇ ਪ੍ਰੋਡਕਟ ਨੂੰ ਬਾਕੀ ਸੂਬਿਆਂ ਤੇ ਬਾਹਰਲੇ ਦੇਸ਼ਾਂ ਤੱਕ ਪਹੁੰਚਾਉਣ ਲਈ ਨੀਤੀ ‘ਤੇ ਵਿਚਾਰਾਂ ਵਟਾਂਦਰਾ ਹੋਇਆ | ਪੰਜਾਬ ਦੇ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਨੂੰ ਦੇਸ਼-ਦੁਨੀਆ ਦੇ ਲੋਕਾਂ ਤੱਕ ਪਹੁੰਚਾਉਣ, ਕਿਸਾਨਾਂ ਦੀ ਆਮਦਨ ਵਧਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ |
ਅੱਜ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ..ਵੇਰਕਾ ਦੇ Products ਨੂੰ ਬਾਕੀ ਸੂਬਿਆਂ ਤੇ ਬਾਹਰਲੇ ਦੇਸ਼ਾਂ ਤੱਕ ਪਹੁੰਚਾਉਣ ਲਈ ਨੀਤੀ ‘ਤੇ ਵਿਚਾਰਾਂ ਹੋਈਆਂ…
ਪੰਜਾਬ ਦੇ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਨੂੰ ਦੇਸ਼-ਦੁਨੀਆ ਦੇ ਲੋਕਾਂ ਤੱਕ ਪਹੁੰਚਾਉਣ, ਕਿਸਾਨਾਂ ਦੀ ਆਮਦਨ ਵਧਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ… pic.twitter.com/L0LV3OrqH5
— Bhagwant Mann (@BhagwantMann) September 1, 2022