ਚੰਡੀਗੜ੍ਹ 21 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਵਿਭਾਗਾਂ ਦੀ ਕਾਰਗੁਜਾਰੀ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਗਰਾਊਂਡ ’ਤੇ ਕੰਮ ਕਰਨ ਲਈ ਕਿਹਾ ਅਤੇ ਚੱਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ।