Dr. Senu Duggal

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਐਸਐਸਪੀ ਵੱਲੋਂ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ

ਫਾਜ਼ਿਲਕਾ 6 ਅਪ੍ਰੈਲ 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਮਤਦਾਨ ਪ੍ਰਤੀਸ਼ਤ ਨੂੰ ਵੱਧ ਤੋਂ ਵੱਧ ਕਰਨ ਦੇ ਉਦੇਸ਼ ਨਾਲ ਵੋਟਰਾਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Dr. Senu Duggal) ਆਈਏਐਸ ਅਤੇ ਐਸਐਸਪੀ ਡਾ. ਪ੍ਰਗਿਆ ਜੈਨ ਆਈਪੀਐਸ ਵੱਖ-ਵੱਖ ਪਿੰਡਾਂ ਜਿਵੇਂ ਢਾਣੀ ਹਜ਼ਾਰਾ ਰਾਮ ਸਿੰਘ, ਸੁਖੇਰਾ ਬੋਦਲਾ, ਯੋਧਾ ਭੈਣੀ ਵਿੱਚ ਗਏ ਅਤੇ ਇੱਥੇ ਉਨਾਂ ਨੇ ਲੋਕਾਂ ਨੂੰ ਮਿਲ ਕੇ ਉਹਨਾਂ ਨੂੰ ਵੱਧ ਚੜ ਕੇ ਲੋਕਤੰਤਰ ਦੇ ਤਿਉਹਾਰ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

ਉਹਨਾਂ (Dr. Senu Duggal) ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤ 70 ਫੀਸਦੀ ਤੋਂ ਪਾਰ ਕਰਨ ਦਾ ਟੀਚਾ ਰੱਖਿਆ ਗਿਆ ਹੈ ਇਸ ਲਈ ਸਾਰੇ ਵੋਟਰ ਵੱਧ ਚੜ ਕੇ ਚੋਣਾਂ ਵਿੱਚ ਭਾਗ ਲੈਣ। ਉਹਨਾਂ ਨੇ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਜਰੂਰ ਕਰਨ। ਇਸ ਦੌਰਾਨ ਉਨਾਂ ਨੇ ਪਿੰਡਾਂ ਦੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਲੋਕਾਂ ਦੀ ਸੁਰੱਖਿਆ ਸਬੰਧੀ ਪੁਖਤਾ ਇੰਤਜ਼ਾਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਕੀਤੇ ਜਾ ਰਹੇ ਹਨ।

ਉਹਨਾਂ ਨੇ ਪਿੰਡਾਂ ਦੇ ਲੋਕਾਂ ਨੂੰ ਇਹ ਵੀ ਵਿਸ਼ਵਾਸ ਦਵਾਇਆ ਕਿ ਜੇਕਰ ਕੋਈ ਪਿੰਡਾਂ ਵਿੱਚ ਨਸ਼ੇ ਦੀ ਵਿਕਰੀ ਸਬੰਧੀ ਜਾਂ ਸਰਹੱਦੀ ਪਿੰਡਾਂ ਵਿੱਚ ਡਰੋਨ ਗਤੀਵਿਧੀ ਸਬੰਧੀ ਕੋਈ ਸੂਚਨਾ ਦੇਵੇਗਾ ਤਾਂ ਢੁਕਵੀਂ ਕਾਰਵਾਈ ਕਰਨ ਦੇ ਨਾਲ ਨਾਲ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖੀ ਜਾਵੇਗੀ। ਇਸ ਮੌਕੇ ਉਨਾਂ ਦੇ ਨਾਲ ਬੀਐਸਐਫ ਦੇ ਕਮਾਂਡੈਂਟ ਐਮ ਪ੍ਰਸ਼ਾਦ, ਐਸਪੀ ਰਮਨੀਸ਼ ਚੌਧਰੀ, ਡੀਐਸਪੀ ਡੀ ਰਛਪਾਲ ਸਿੰਘ ਵੀ ਹਾਜ਼ਰ ਸਨ।

Scroll to Top