Site icon TheUnmute.com

ਮਹਿਬੂਬਾ ਮੁਫਤੀ ਨਜ਼ਰਬੰਦ, ਪੁਲਿਸ ਨੇ ਦਰਵਾਜ਼ੇ ‘ਤੇ ਲਗਾਇਆ ਤਾਲਾ : ਪੀਡੀਪੀ ਨੇਤਾ ਦਾ ਦਾਅਵਾ

ਮਹਿਬੂਬਾ ਮੁਫਤੀ ਨਜ਼ਰਬੰਦ

ਚੰਡੀਗੜ੍ਹ, 1 ਨਵੰਬਰ 2021 : ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਇੱਕ ਨੇਤਾ ਨੇ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੂੰ ਸੋਮਵਾਰ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ ਅਤੇ ਪਿਛਲੇ ਹਫ਼ਤੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਵਿੱਚ ਮਾਰੇ ਗਏ ਇੱਕ ਨੌਜਵਾਨ ਦੇ ਪਰਿਵਾਰ ਨੂੰ ਮਿਲਣ ਲਈ ਅਨੰਤਨਾਗ ਨਹੀਂ ਜਾ ਸਕਦੀ ਸੀ। ਪੀਡੀਪੀ ਨੇਤਾ ਨੇ ਦਾਅਵਾ ਕੀਤਾ ਕਿ ਪੁਲਿਸ ਨੇ ਮਹਿਬੂਬਾ ਦੇ ਘਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ ਹੈ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਪੀਡੀਪੀ ਮੁਖੀ ਨੂੰ ਅਨੰਤਨਾਗ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੁਲਿਸ ਦੇ ਅਨੁਸਾਰ, ਸ਼ਾਹਿਦ ਅਹਿਮਦ 24 ਅਕਤੂਬਰ ਨੂੰ ਸ਼ੋਪੀਆਂ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਮਾਰਿਆ ਗਿਆ ਸੀ। ਪੀਡੀਪੀ ਆਗੂ ਨੇ ਦਾਅਵਾ ਕੀਤਾ ਕਿ ਮਹਿਬੂਬਾ ਨੂੰ ਇੱਥੇ ਸ਼ਹਿਰ ਦੇ ਗੁਪਕਰ ਇਲਾਕੇ ਵਿੱਚ ਉਨ੍ਹਾਂ ਦੇ ਫੇਅਰਵਿਊ ਨਿਵਾਸ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਬਾਹਰ ਨਹੀਂ ਜਾਣ ਦਿੱਤਾ ਗਿਆ ਸੀ।

ਮਹਿਬੂਬਾ ਨੇ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮਾਰੇ ਗਏ ਨੌਜਵਾਨ ਸ਼ਾਹਿਦ ਅਹਿਮਦ ਦੇ ਪਰਿਵਾਰ ਨੂੰ ਮਿਲਣ ਜਾਣਾ ਸੀ। ਪੀਡੀਪੀ ਨੇਤਾ ਨੇ ਕਿਹਾ ਕਿ ਮਹਿਬੂਬਾ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨਾ ਚਾਹੁੰਦੀ ਸੀ, ਪਰ ਉਨ੍ਹਾਂ ਨੂੰ ਆਪਣੇ ਘਰ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਗਿਆ।

ਪੀਡੀਪੀ ਨੇਤਾ ਮੁਤਾਬਕ ਪੁਲਿਸ ਨੇ ਮਹਿਬੂਬਾ ਦੇ ਘਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ ਹੈ। ਕਿਸੇ ਵੀ ਤਰ੍ਹਾਂ ਦੀ ਹਰਕਤ ਨੂੰ ਰੋਕਣ ਲਈ ਗੇਟ ਦੇ ਬਾਹਰ ਪੁਲਿਸ ਦੀ ਗੱਡੀ ਤਾਇਨਾਤ ਕੀਤੀ ਗਈ ਹੈ। ਵਾਦੀ ਦੀਆਂ ਮੁੱਖ ਧਾਰਾ ਦੀਆਂ ਸਿਆਸੀ ਪਾਰਟੀਆਂ ਨੇ ਅਹਿਮਦ ਦੀ ਮੌਤ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ ਅਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ।

 

Exit mobile version