ਸਵੀਪ ਗਤੀਵਿਧੀਆਂ ਤਹਿਤ ਨਰਸਿੰਗ ਕਾਲਜ ਦੀਆਂ ਵਿਦਿਆਰਥੀਆਂ ਵੱਲੋਂ ਕਰਵਾਏ ਮਹਿੰਦੀ ਮੁਕਾਬਲੇ

ਸਵੀਪ ਗਤੀਵਿਧੀਆਂ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ 2024: ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ, ਗਿੱਦੜਬਾਹਾ ਡਾ.ਅਜੀਤ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ 084 ਗਿੱਦੜਬਾਹਾ ਵਲੋਂ ਵੋਟਰਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਸਬੰਧੀ ਨਵੇਲੇ ਅੰਦਾਜ ਵਿੱਚ ਜਾਗਰੂਕ ਕਰਨ ਲਈ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਗਿੱਦੜਬਾਹਾ ਵਲੋਂ ਮਹਿੰਦੀ ਲਗਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।

ਇਸ ਮੌਕੇ ਤੇ ਸਵੀਪ ਟੀਮ ਵਲੋਂ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ ਗਿਆ ਕਿ 1 ਜੂਨ ਨੂੰ ਆਪਣੀ ਵੋਟ ਦਾ ਸਹੀ ਢੰਗ ਨਾਲ ਇਸਤੇਮਾਲ ਕੀਤਾ ਜਾਵੇ ਤਾਂ ਜੋ ਸਾਫ ਸੁਥਰੀ ਨਵ ਸਰਕਾਰ ਦੇ ਪੁਨਰ ਗਠਨ ਕੀਤਾ ਜਾ ਸਕੇ। ਇਸੇੇ ਤਰ੍ਹਾਂ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਕੇ ਕਲਾਂ ਅਤੇ ਦੋਦਾ ਵਿਖੇ ਵੀ ਵਿਦਿਆਰਥਣਾਂ ਦੇ ਮਹਿੰਦੇ ਮੁਕਾਬਲੇ ਕਰਵਾਏ ਗਏ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।