Mehndi

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਕਾਲਜ ਦੇ ਹੋਮ ਸਾਇੰਸ ਵਿਭਾਗ ਵੱਲੋਂ ਕਰਵਾਇਆ ‘ਮਹਿੰਦੀ ਲਗਾਉਣ’ ਦਾ ਮੁਕਾਬਲਾ

ਐਸ.ਏ.ਐਸ.ਨਗਰ, 31 ਅਕਤੂਬਰ 2023: ਸਰਕਾਰੀ ਕਾਲਜ ਡੇਰਾਬੱਸੀ ਵਿਖੇ ਅੱਜ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਹੋਮ ਸਾਇੰਸ ਵਿਭਾਗ ਵੱਲੋਂ ‘ਮਹਿੰਦੀ (Mehndi) ਲਗਾਉਣ’ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਕੁੱਲ 18 ਵਿਦਿਆਰਥਣਾ ਨੇ ਭਾਗ ਲਿਆ। ਇਸ ਮੁਕਾਬਲੇ ਵਿਚ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਦਿਆਰਥਣਾਂ ਨੇ ਵੱਖਰੇ ਵੱਖਰੇ ਅਤੇ ਕਈ ਤਰਾਂ ਦੇ ਨਮੂਨਿਆਂ ਦੀ ਮਹਿੰਦੀ ਲਗਾਈ।

ਇਸ ਮਹਿੰਦੀ (Mehndi) ਮੁਕਾਬਲੇ ਦੀ ਜੱਜਮੈਂਟ ਡਾ. ਨਵਦੀਪ ਕਹੋਲ, ਪ੍ਰੋ. ਨਵਜੋਤ ਕੌਰ ਅਤੇ ਪ੍ਰੋ. ਕਿਰਪ੍ਰੀਤ ਕੌਰ ਨੇ ਕੀਤੀ। ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਵਿਚੋਂ ਬੀਕਾਮ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਨੰਦਨੀ ਨੇ ਪਹਿਲਾ ਬੀਏ ਸਮੈਸਟਰ ਤੀਜਾ ਦੀ ਵਿਦਿਆਰਥਣ ਸਤਵਿੰਦਰ ਕੌਰ ਨੇ ਦੂਜਾ ਅਤੇ ਬੀਕਾਮ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਰਵੀਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਕਲਾ ਅਤੇ ਹੁਨਰ ਦੀ ਪ੍ਰਸੰਸਾ ਕਰਦਿਆਂ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸਦੇ ਨਾਲ ਹੀ ਬੀਕਾਮ ਸਮੈਸਟਰ ਪਹਿਲਾ ਦੀ ਵਿਦਿਆਰਥਣ ਨੀਲੂ ਨੂੰ ਉਤਸ਼ਾਹਿਤ ਕਰਨ ਹਿਤ ਵਿਸ਼ੇਸ਼ ਇਨਾਮ ਦਿੱਤਾ ਗਿਆ। ਜੇਤੂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਜੀ ਵੱਲੋਂ ਇਨਾਮ ਵੀ ਦਿੱਤੇ ਗਏ। ਇਸ ਮੁਕਾਬਲੇ ਦਾ ਆਯੋਜਨ ਹੋਮ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਆਮੀ ਭੱਲਾ ਅਤੇ ਪ੍ਰੋ. ਸੁਮਿਤਾ ਕਟੋਚ ਜੀ ਦੇ ਯਤਨਾਂ ਨਾਲ ਕਰਵਾਇਆ ਗਿਆ।

Scroll to Top