ਪੱਛਮੀ ਬੰਗਾਲ ਦੇ ਪਾਰਲੀਮੈਂਟ ਮੈਂਬਰ ਤੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Sri Darbar Sahib

ਅੰਮ੍ਰਿਤਸਰ 28 ਜੂਨ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਪੱਛਮੀ ਬੰਗਾਲ ਤੋਂ ਮੈਂਬਰ ਪਾਰਲੀਮੈਂਟ ਅਤੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਕਲਿਆਣ ਚੌਬੇ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਮੱਥਾ ਟੇਕਣ ਪਹੁੰਚੇ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਬਾਅਦ ਵਿੱਚ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਨੂੰ ਸਨਮਾਨਿਤ ਵੀ ਕੀਤਾ ਗਿਆ |

ਕਲਿਆਣ ਚੌਬੇ ਵੱਲੋਂ ਸ੍ਰੀ ਦਰਬਾਰ ਸਾਹਿਬ (Sri Darbar Sahib) ਦੀ ਵਿਜ਼ਟਰ ਬੁੱਕ ਵਿੱਚ ਵੀ ਨਾਮ ਦਰਜ ਕਰਵਾਇਆ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੀ ਟੀਮ ਦੇ ਨਾਲ ਵੱਖ-ਵੱਖ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਪਹੁੰਚੇ ਸਨ | ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਅਤੇ ਉਹਨਾਂ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਲੜਕੀਆਂ ਦਾ ਫੁੱਟਬਾਲ ਮੈਚ ਖੇਡਿਆ ਜਾ ਰਿਹਾ ਹੈ ਜਿਸਦੇ ਲਈ ਅੱਜ ਉਹ ਖ਼ਾਸ ਤੌਰ ‘ਤੇ ਇਥੇ ਪਹੁੰਚੇ ਹਨ | ਉਹਨਾਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਵੀ ਕਰਨਗੇ, ਜੋ ਖੇਡ ਸਟੇਡੀਅਮ ਵਿੱਚ ਪ੍ਰਸ਼ਾਸਨ ਵੱਲੋਂ ਸਰਕਾਰੀ ਪ੍ਰੋਗਰਾਮ ਕਰਵਾਏ ਜਾਂਦੇ ਹਨ, ਅਜਿਹੇ ਪ੍ਰੋਗਰਾਮ ਨਹੀਂ ਹੋਣੇ ਚਾਹੀਦੇ | ਸਟੇਡੀਅਮ ਵਿੱਚ ਸਿਰਫ ਖੇਡਾਂ ਹੀ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੀ ਫੁੱਟਬਾਲ ਦੇ ਆਧੁਨਿਕ ਕੋਚਿੰਗ ਦੇ ਯਤਨ ਕਰਵਾਏ ਜਾਣ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।