Site icon TheUnmute.com

ਨਗਰ ਨਿਗਮ ਮੋਹਾਲੀ ਦੇ ਮੇਅਰ ਜੀਤੀ ਸਿੱਧੂ ਦੀ ਮੈਂਬਰਸ਼ਿਪ ਖ਼ਾਰਜ

ਜੀਤੀ ਸਿੱਧੂ

ਚੰਡੀਗੜ੍ਹ 30 ਦਸੰਬਰ 2022: ਆਪਣੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਸਥਾਨਕ ਸਰਕਾਰ ਵਿਭਾਗ ਵਲੋਂ ਵੱਡਾ ਝਟਕਾ ਮਿਲਿਆ ਹੈ | ਸਥਾਨਕ ਸਰਕਾਰ ਵਿਭਾਗ ਨੇ ਜੀਤੀ ਸਿੱਧੂ ਨੂੰ ਨਗਰ ਨਿਗਮ ਮੋਹਾਲੀ ਦੇ ਮੈਂਬਰ ਪਦ ‘ਤੇ ਰਹਿਣ ਲਈ ਆਯੋਗ ਕਰਾਰ ਦਿੱਤਾ ਹੈ | ਇਸਦੇ ਨਾਲ ਹੀ ਸ਼ਿਕਾਇਤਕਰਤਾਵਾਂ ਵਲੋਂ ਜੀਤੀ ਸਿੱਧੂ ਨੂੰ ਮੇਅਰ ਪਦ ਤੋਂ ਬਰਖ਼ਾਸਤ ਕਰਨ ਦੀ ਬੇਨਤੀ ਕੀਤੀ ਹੈ |

ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਜੀਤੀ ਸਿੱਧੂ ਨਿੱਜੀ ਸੁਣਵਾਈ ਲਈ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਡਾ. ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਸਾਹਮਣੇ ਪੇਸ਼ ਹੋਏ ਸਨ | ਇਸ ਮਾਮਲੇ ਨੂੰ ਲੈ ਕੇ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ 15 ਸਤੰਬਰ 2022 ਸਬੰਧੀ ਜੀਤੀ ਸਿੱਧੂ ਵੱਲੋਂ ਪੇਸ਼ ਕੀਤੇ ਜਵਾਬ ਮਿਤੀ 14.10.2022 ਵਿੱਚ ਨਿੱਜੀ ਸੁਣਵਾਈ ਦੇਣ ਸਬੰਧੀ ਕੀਤੀ ਬੇਨਤੀ ਨੂੰ ਵਿਚਾਰਦੇ ਹੋਏ ਸਥਾਨਕ ਸਰਕਾਰ ਮੰਤਰੀ ਵੱਲੋਂ 20 ਦਸੰਬਰ 2022 ਨੂੰ ਸ਼ਾਮ 4 ਵਜੇ ਉਨ੍ਹਾਂ ਦੇ ਦਫ਼ਤਰ, ਪੰਜਾਬ ਮਿਊਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ‘ਤੇ ਲੱਗੇ ਦੋਸ਼ ਬੇਬੁਨਿਆਦ ਹਨ ਅਤੇ ਬਿਲਕੁਲ ਬੇਕਸੂਰ ਹਨ |

ਜਿਕਰਯੋਗ ਹੈ ਕਿ ਨਾਲ ਹੀ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਨੂੰ ਮੋਹਾਲੀ ਨਗਰ ਨਿਗਮ ਦੇ ਕੁਝ ਕੌਂਸਲਰਾਂ ਤੇ ਸਾਬਕਾ ਕੌਂਸਲਰਾਂ ਜਿਨ੍ਹਾਂ ਵਿੱਚ ਸੁਖਦੇਵ ਸਿੰਘ ਪਟਵਾਰੀ, ਸ੍ਰੀਮਤੀ ਗੁਰਮੀਤ ਕੌਰ, ਅਰੁਣਾ ਵਿਸ਼ਿਸ਼ਟ, ਰਵਿੰਦਰ ਸਿੰਘ, ਕਰਮਜੀਤ ਕੌਰ, ਸਰਬਜੀਤ ਸਿੰਘ ਸਮਾਣਾ (ਸਾਰੇ ਕੌਂਸਲਰ) ਆਰ ਪੀ ਸ਼ਰਮਾ ਅਤੇ ਫੂਲਰਾਜ ਸਿੰਘ (ਸਾਬਕਾ ਕੌਂਸਲਰਾਂ) ਦੇ ਦਸਤਖ਼ਤਾਂ ਹੇਠ 11 ਅਗਸਤ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਕਿ ਅਮਰਜੀਤ ਸਿੰਘ ਜੀਤੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਲੇਬਰ ਸੋਸਾਇਟੀ ”ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ ਨੂੰ ਕਰੋੜਾਂ ਦੇ ਕੰਮਾਂ ਸੰਬੰਧੀ ਟੈਂਡਰ ਦਿੱਤੇ ਗਏ ਹਨ |

Exit mobile version