June 30, 2024 11:32 pm
voter awareness

ਜ਼ਿਲ੍ਹਾ ਮੋਹਾਲੀ ‘ਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹੈ ਵੋਟਰ ਜਾਗਰੂਕਤਾ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਦੀਆਂ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ ਕਰਨ ਉਪਰੰਤ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ (voter awareness) ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਵਿੱਚ 80 ਪ੍ਰਤੀਸ਼ਤ ਤੋਂ ਉੱਪਰ ਲੋਕ ਆਪਣੇ ਵੋਟਾਂ ਦਾ ਭੁਗਤਾਨ ਕਰਨ।

ਇਸ ਲੜੀ ਤਹਿਤ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋਫੈਸਰ ਗੁਰਬਖਸ਼ੀਸ ਸਿੰਘ ਅਨਟਾਲ ਵੱਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੋਂ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਖੁਬਸੂਰਤ ਚਿੱਤਰ ਤਿਆਰ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆਂ ਕਿ ਨੌਜਵਾਨ ਵੋਟਰ ਜ਼ਿਲ੍ਹਾ ਪੱਧਰ ਤੇ ਉਲੀਕੀਆਂ ਸਵੀਪ ਗਤੀਵਿਧੀਆਂ ਵਿੱਚ ਵੱਡੇ ਪੱਧਰ ਤੇ ਹਿੱਸਾ ਪਾ ਰਹੇ ਹਨ ਅਤੇ ਆਪਣੇ ਨਾਲ-ਨਾਲ ਹੋਰਾਂ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਦੱਸਦੇ ਹੋਏ ਵੋਟ ਪਾਉਣ ਦੀ ਪ੍ਰੇਰਿਤ ਕਰ ਰਹੇ ਹਨ।

ਇਸ ਲੜੀ ਤਹਿਤ ਜ਼ਿਲ੍ਹਾ ਮੋਹਾਲੀ ਦੇ ਤਿੰਨੋਂ ਵਿਧਾਨ ਸਭਾ ਹਲਕੇ ਵਿੱਚ ਵੀ ਸਵੀਪ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਵੋਟਰ ਸਾਖਰਤਾ ਕਲੱਬਾਂ, ਵੋਟਰ ਅਵੇਰਨੈਸ (voter awareness) ਫੋਰਮ, ਐਨ.ਜੀ.ਓ., ਚੋਣ ਪਾਠਸ਼ਾਲਾ ਅਧੀਨ ਚੋਣ ਬੂਥ ਪੱਧਰ ਤੇ ਜਾ ਕੇ ਵੱਖ-ਵੱਖ ਸਵੀਪ ਗਤੀਵਿਧੀਆਂ ਲਿਖ ਰਹੇ ਹਨ ਤਾਂ ਜੋ 1 ਜੂਨ 2024 ਨੂੰ ਵੱਧ ਤੋਂ ਵੱਧ ਵੋਟਾਂ ਦਾ ਭੁਗਤਾਨ ਕਰਕੇ ਸਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਨੂੰ ਪੰਜਾਬ ਵਿੱਚ ਨੰਬਰ ਇੱਕ ਤੇ ਲਿਆਂਦਾ ਜਾ ਸਕੇ।

ਹਲਕਾ ਡੇਰਾਬੱਸੀ ਵਿਖੇ ਪ੍ਰਿੰਸੀਪਲ ਰੁਮਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਬਾਰਕਪੁਰ, ਮੋਹਾਲੀ ਵਿੱਚ ਪ੍ਰੋਫੈਸਰ ਗੁਣਜੀਤ ਕੌਰ ਅਸੀਸ ਬਾਜਪਾਈ ਸਰਕਾਰੀ ਕਾਲਜ ਫੇਜ 6 ਮੋਹਾਲੀ, ਨਵਦੀਪ ਚੌਧਰੀ ਅਤੇ ਕ੍ਰਿਸ਼ਨ ਕੁਮਾਰ ਸਰਕਾਰੀ ਸਕੂਲ ਆਫ ਐਮੀਨੈਂਸ ਖਰੜ ਵੱਲੋਂ ਬਤੌਰ ਨੋਡਲ ਅਫਸਰ ਸਵੀਪ ਵਿਧਾਨ ਸਭਾ ਹਲਕਾ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅੱਜ ਖਰੜ ਵਿਖੇ ਸਕੂਲ ਆਫ ਐਮੀਨੈਂਸ ਅਤੇ ਵਿਕਰਮ ਸਕੂਲ ਖਰੜ ਵੱਲੋਂ ਬੂਥ ਪੱਧਰ ਤੇ ਸਵੀਪ ਗਤੀਵਿਧੀਆਂ ਕਰਕੇ ਸਮੂਹ ਵੋਟਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ।