ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 28 ਜੂਨ 2025: Punjab Weather today: ਪੰਜਾਬ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਸਰਗਰਮ ਹੋਣ ਨਾਲ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਸੂਬੇ ਦੇ 12 ਜ਼ਿਲ੍ਹਿਆਂ ‘ਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੌਨਸੂਨ ਗਤੀਵਿਧੀਆਂ ‘ਚ ਤੇਜ਼ੀ ਆਉਣ ਨਾਲ ਕਈ ਇਲਾਕਿਆਂ ‘ਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ।

ਸ਼ੁੱਕਰਵਾਰ ਨੂੰ ਮੀਂਹ ਨਾ ਪੈਣ ਕਾਰਨ ਪੰਜਾਬ ਦੇ ਕਈ ਹਿੱਸਿਆਂ ‘ਚ ਵੱਧ ਤੋਂ ਵੱਧ ਤਾਪਮਾਨ ਔਸਤਨ 3.1 ਡਿਗਰੀ ਸੈਲਸੀਅਸ ਵਧ ਗਿਆ। ਅੱਜ ਯਾਨੀ 28 ਜੂਨ ਨੂੰ ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ‘ਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਸ਼ਨੀਵਾਰ ਨੂੰ ਮੌਸਮ ਹੋਰ ਵੀ ਸਰਗਰਮ ਰਹੇਗਾ ਅਤੇ ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਮੋਹਾਲੀ ਅਤੇ ਰੂਪਨਗਰ ‘ਚ ਗਰਜ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਦੱਖਣ-ਪੱਛਮੀ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ ਅਤੇ ਬਠਿੰਡਾ ਵਰਗੇ ਖੇਤਰਾਂ ‘ਚ ਬੱਦਲਵਾਈ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

Read More: ਪੰਜਾਬ ਮੌਸਮ: ਤਾਪਮਾਨ ‘ਚ ਮੁੜ ਵਾਧਾ,ਜਾਣੋ ਕਦੋਂ ਪਵੇਗਾ ਮੀਂਹ

Scroll to Top