ਪੰਜਾਬ, 25 ਅਗਸਤ 2025: Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ‘ਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਅਤੇ ਇਹ ਮੌਸਮ ਅਗਲੇ 24 ਘੰਟਿਆਂ ਤੱਕ ਜਾਰੀ ਰਹਿ ਸਕਦਾ ਹੈ।
ਪੰਜਾਬ ਸਰਕਾਰ ਨੇ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਪੰਜਾਬ ਸਰਕਾਰ ਨੇ ਹੜ੍ਹ ਪ੍ਰਬੰਧਨ ਲਈ ਪੂਰੀ ਤਿਆਰੀ ਦਾ ਦਾਅਵਾ ਕੀਤਾ ਹੈ। ਜਲੰਧਰ ‘ਚ ਇੱਕ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸਦੀ ਜ਼ਿੰਮੇਵਾਰੀ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਗਈ ਹੈ। ਮੰਤਰੀ ਅਮਨ ਅਰੋੜਾ, ਸਲਾਹਕਾਰ ਦੀਪਕ ਬਾਲੀ ਅਤੇ ਡਿਪਟੀ ਕਮਿਸ਼ਨਰ ਕੰਟਰੋਲ ਰੂਮ ਤੋਂ ਸਥਿਤੀ ਦੀ ਨਿਗਰਾਨੀ ਕਰਨਗੇ।
ਪੰਜਾਬ ਸਰਕਾਰ ਵੱਲੋਂ ਹੈਲਪਲਾਈਨ ਜਾਰੀ
ਪੰਜਾਬ ਸਰਕਾਰ ਨੇ ਇੱਕ ਹੈਲਪਲਾਈਨ 0181-2240064 ਜਾਰੀ ਕੀਤਾ ਹੈ, ਜਿਸ ‘ਤੇ ਹੜ੍ਹ ਪ੍ਰਭਾਵਿਤ ਲੋਕ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ। ਕਪੂਰਥਲਾ, ਤਰਨਤਾਰਨ ਅਤੇ ਫਾਜ਼ਿਲਕਾ ਨੂੰ ਸਭ ਤੋਂ ਵੱਧ ਸੰਵੇਦਨਸ਼ੀਲ ਦੱਸਿਆ ਗਿਆ ਹੈ। ਮੰਤਰੀਆਂ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Read More: Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ