Metal detectors

ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ਿਆਂ ‘ਤੇ ਲੱਗਣਗੇ ਮੈਟਲ ਡਿਟੈਕਟਰ: SGPC ਸਕੱਤਰ ਪ੍ਰਤਾਪ ਸਿੰਘ

ਅੰਮ੍ਰਿਤਸਰ 12 ਮਈ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣੀ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਹੋਏ ਹਮਲੇ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ | ਓਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪਰਤਾਪ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ੇ ਉੱਪਰ ਮੈਟਲ ਡਿਟੈਕਟਰ (Metal detectors) ਲਗਾਏ ਜਾ ਸਕਦੇ ਹਨ, ਜਿਸ ਨਾਲ ਗ਼ਲਤ ਅਨਸਰਾਂ ਦੇ ਉੱਤੇ ਕਾਬੂ ਪਾਇਆ ਜਾ ਸਕੇ |

ਜਿਕਰਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ | ਪ੍ਰਤਾਪ ਸਿੰਘ ਨੇ ਕਿਹਾ ਕਿ ਬੜੇ ਲੰਮੇ ਚਿਰ ਤੋਂ ਮੰਗ ਚਲੀ ਆ ਰਹੀ ਸੀ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੇਨ ਦਰਵਾਜ਼ੇ ਦੇ ਉਤੇ ਮੈਟਲ ਡਿਟੈਕਟਰ ਲਗਾਏ ਜਾਣ ਅਤੇ ਹੁਣ ਜਲਦੀ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਉੱਤੇ ਮੈਟਲ ਡਿਟੈਕਟਰ ਲਗਾਏ ਜਾ ਸਕਦੇ ਹਨ ਤਾਂ ਜੋ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਇਆ ਜਾ ਸਕੇ |

ਸਕੱਤਰ ਪ੍ਰਤਾਪ ਸਿੰਘ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿਥੇ ਬੰਬ ਵਿਸਫੋਟ ਕਰਨ ਵਾਲੇ ਦੋਸ਼ੀਆਂ ਨੂੰ ਫੜਨ ਵਾਸਤੇ ਕਾਰਵਾਈ ਕਰਨ ਲਈ ਜੋ ਸਹਿਯੋਗ ਐਸਜੀਪੀਸੀ ਕੋਲੋਂ ਮੰਗਿਆ ਸੀ ਉਹਨਾਂ ਵੱਲੋਂ ਪੂਰੀ ਤਰਾਂ ਦਿੱਤਾ ਗਿਆ ਹੈ ਅਤੇ ਉਹ ਪੰਜਾਬ ਦੇ ਡੀਜੀਪੀ ਦਾ ਵੀ ਧੰਨਵਾਦ ਕਰਦੇ ਹਨ | ਜਿਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦਾ ਸਾਥ ਦਿੱਤਾ ਗਿਆ ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਾ ਫਰਜ਼ ਬਣਦਾ ਸੀ ਕਿ ਜਦੋਂ ਬੰਬ ਧਮਾਕੇ ਹੋਏ ਸਨ ਉਸ ਵੇਲੇ ਇਸ ਨੂੰ ਚੰਗੀ ਤਰਾਂ ਨਾਲ ਇਹਨਾਂ ਉਤੇ ਸ਼ਿਕੰਜਾ ਕੱਸਿਆ ਜਾਣਾ ਸੀ |

ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰਾਂ ਦੀ ਕੋਸ਼ਿਸ਼ ਵੀ ਇਹਨਾਂ ਨੂੰ ਫੜਨ ਵਾਸਤੇ ਨਹੀਂ ਕੀਤੀ ਗਈ | ਹਮੇਸ਼ਾ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਸ਼ਰਧਾਲੂਆਂ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਹਮੇਸ਼ਾਂ ਹੀ ਉਹ ਤਿਆਰ ਰਹਿਣਗੇ |

Scroll to Top