ਚੰਡੀਗੜ੍ਹ, 31 ਮਾਰਚ 2022 : ਮਾਰਚ ਦੇ ਮਹੀਨੇ ਤੋਂ ਹੀ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਜ਼ਿਆਦਾਤਰ ਹਿੱਸੇ ਗਰਮੀ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਪਿਛਲੇ 24 ਘੰਟਿਆਂ ਦੌਰਾਨ ਇੱਕ ਡਿਗਰੀ ਦਾ ਵਾਧਾ ਦਰਜ ਕੀਤਾ ਹੈ।
ਜਿਸ ਕਰਕੇ ਦੁਪਹਿਰ ਸਮੇਂ ਗਰਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਉਣ ਵਾਲੇ ਦਿਨਾਂ ‘ਚ ਮੌਸਮ ਬਿਲਕੁਲ ਸਾਫ ਰਹੇਗਾ ਅਤੇ ਤਾਪਮਾਨ ‘ਚ ਵਾਧਾ ਜਾਰੀ ਰਹੇਗਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਪਰ ਉੱਤਰੀ ਭਾਰਤ ‘ਚ ਜਾਰੀ ਗਰਮੀ ਦੀ ਲਹਿਰ ਕਾਰਨ ਤਾਪਮਾਨ ‘ਚ ਵਾਧਾ ਜਾਰੀ ਰਹੇਗਾ।
ਮੌਸਮ ਵਿਗਿਆਨੀ ਡਾਕਟਰ ਦਲਜੀਤ ਸਿੰਘ ਦਾ ਕਹਿਣਾ ਹੈ ਕਿ ਤਾਪਮਾਨ ਵਧਦਾ ਹੀ ਰਹੇਗਾ। ਆਉਣ ਵਾਲੇ ਸਮੇਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਮੌਸਮ ਵਿਭਾਗ ਨੇ ਉੱਤਰੀ ਭਾਰਤ ਵਿੱਚ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਜਿਸ ਕਾਰਨ ਤਾਪਮਾਨ ਵਧੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧਣਗੀਆਂ।