Rain

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ 22 ਅਪ੍ਰੈਲ 2024: ਪੰਜਾਬ ਵਿੱਚ ਹੁਣ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ (Meteorological Department) ਅਨੁਸਾਰ 25 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਜਾਵੇਗਾ। ਜਿਕਰਯੋਗ ਹੈ ਕਿ ਪੰਜਾਬ ‘ਚ ਕੁਝ ਦਿਨ ਪਹਿਲਾਂ ਮੀਂਹ ਅਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਹੋਇਆ |

ਇਸ ਕਾਰਨ 26 ਤੋਂ 27 ਅਪਰੈਲ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ (Meteorological Department) ਅਨੁਸਾਰ ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ।

Scroll to Top