ਠੰਡ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਧੁੰਦ ਦਾ ਯੈਲੋ ਅਲਰਟ ਜਾਰੀ, ਆਉਣ ਵਾਲੇ ਦਿਨਾਂ ‘ਚ ਹੋਰ ਵਧੇਗੀ ਠੰਡ

ਚੰਡੀਗੜ੍ਹ, 13 ਦਸੰਬਰ 2023: ਪੰਜਾਬ ਵਿੱਚ ਤਾਪਮਾਨ ਡਿੱਗਣ ਕਾਰਨ ਠੰਡ ਵਧਣੀ ਸ਼ੁਰੂ ਹੋ ਗਈ ਹੈ । ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ‘ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਹੋਰ ਠੰਡ ਪਵੇਗੀ । ਪੰਜਾਬ ਭਰ ਵਿੱਚ 14 ਦਸੰਬਰ ਤੱਕ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਤਾਪਮਾਨ 5 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਜਿਸ ਵਿੱਚ ਜਲੰਧਰ ਦਾ ਤਾਪਮਾਨ ਸਭ ਤੋਂ ਘੱਟ 4.4 ਡਿਗਰੀ ਦਰਜ ਕੀਤਾ ਗਿਆ ਜੋ ਕਿ ਪਿਛਲੇ ਦਿਨ ਨਾਲੋਂ 3.3 ਡਿਗਰੀ ਘੱਟ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.7 ਡਿਗਰੀ ਮਾਪਿਆ ਗਿਆ, ਜੋ ਪਿਛਲੇ ਦਿਨ ਦੇ ਮੁਕਾਬਲੇ 2.1 ਡਿਗਰੀ ਘੱਟ ਗਿਆ ਹੈ।

ਇਸ ਦੇ ਨਾਲ ਹੀ ਬੁੱਧਵਾਰ ਸਵੇਰੇ 8 ਵਜੇ ਤੱਕ ਲੁਧਿਆਣਾ, ਮੋਗਾ, ਫਿਲੌਰ, ਫਗਵਾੜਾ, ਹੁਸ਼ਿਆਰਪੁਰ ਅਤੇ ਰੋਪੜ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਛਾਈ ਰਹੀ। ਕਈ ਥਾਵਾਂ ‘ਤੇ ਸਵੇਰੇ 5 ਤੋਂ 7 ਵਜੇ ਤੱਕ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਰਹੀ।

Scroll to Top