ਚੰਡੀਗੜ੍ਹ,02 ਅਗਸਤ 2023: ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ (Heavy Rain) ਦੀ ਸੰਭਾਵਨਾ ਜਤਾਈ ਹੈ। ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਹਿਲਾਂ ਹੀ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ।
ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਅਨੁਸਾਰ ਭਲਕੇ ਯਾਨੀ ਵੀਰਵਾਰ ਨੂੰ ਵੀ ਪੱਛਮੀ ਮਾਲਵਾ ਖੇਤਰ ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਆਉਂਦੇ ਹਨ, ਉਨ੍ਹਾਂ ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਭਾਰੀ ਮੀਂਹ (Heavy Rain) ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੱਛਮੀ ਮਾਲਵੇ ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਹੁੰਮਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।