Rain Alert

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 04 ਅਗਸਤ 2023: ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਅੱਜ ਸਵੇਰੇ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਇਸ ਦੇ ਨਾਲ ਹੀ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਆਮ ਵਾਂਗ ਹੋਣ ਦੀ ਉਡੀਕ ਕਰਦਿਆਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਡੈਮ ਦਾ ਪਾਣੀ ਰੋਜ਼ਾਨਾ ਔਸਤਨ 1 ਫੁੱਟ ਵਧ ਰਿਹਾ ਹੈ। ਜੇਕਰ ਪਾਣੀ ਇਸ ਤਰ੍ਹਾਂ ਵਧਦਾ ਗਿਆ ਤਾਂ ਸਥਿਤੀ ਨੂੰ ਦੇਖਦੇ ਹੋਏ ਡੈਮ ਦੇ ਫਲੱਡ ਗੇਟ ਖੋਲ੍ਹਣੇ ਪੈਣਗੇ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1664.52 ਫੁੱਟ ਤੱਕ ਪਹੁੰਚ ਗਿਆ ਹੈ। ਇਹ ਪੱਧਰ ਆਮ ਨਾਲੋਂ 16 ਫੁੱਟ ਘੱਟ ਰਿਹਾ ਹੈ।

Scroll to Top