ਚੰਡੀਗੜ੍ਹ, 11 ਮਈ 2024: ਚੰਡੀਗੜ੍ਹ ‘ਚ ਅੱਜ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ ‘ਚ ਸਰਗਰਮ ਪੱਛਮੀ ਗੜਬੜੀ ਕਾਰਨ ਇਸ ਦਾ ਅਸਰ ਚੰਡੀਗੜ੍ਹ (Chandigarh) ‘ਚ ਵੀ ਦੇਖਣ ਨੂੰ ਮਿਲੇਗਾ। ਇਸ ਦੇ ਲਈ ਅੱਜ ਮੌਸਮ ਵਿਭਾਗ ਵੱਲੋਂ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਬੱਦਲ ਛਾਏ ਰਹਿਣਗੇ ਅਤੇ ਗਰਜ ਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਭਲਕੇ 12 ਮਈ, 13 ਮਈ ਅਤੇ 14 ਮਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਸ਼ਹਿਰ ਦਾ ਤਾਪਮਾਨ ਵੀ ਪ੍ਰਭਾਵਿਤ ਹੋਵੇਗਾ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 12 ਮਈ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ, ਘੱਟੋ-ਘੱਟ 28 ਡਿਗਰੀ ਸੈਲਸੀਅਸ, 13 ਮਈ ਨੂੰ ਵੱਧ ਤੋਂ ਵੱਧ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 26 ਡਿਗਰੀ ਸੈਲਸੀਅਸ ਰਹੇਗਾ।