ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ‘ਚ ਬਦਲਦੇ ਮੌਸਮ ਦੇ ਪੈਟਰਨ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਪੂਰੇ ਪੰਜਾਬ ‘ਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਿਸ ਤਹਿਤ ਪੂਰੇ ਪੰਜਾਬ ਵਿੱਚ ਭਾਰੀ ਮੀਂਹ (Heavy Rain) ਦੇ ਨਾਲ-ਨਾਲ ਗੜੇਮਾਰੀ ਹੋ ਸਕਦੀ ਹੈ । ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 8 ਘੰਟਿਆਂ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਗੜੇਮਾਰੀ ਹੋ ਸਕਦੀ ਹੈ। ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।