ਚੰਡੀਗੜ੍ਹ, 17 ਅਕਤੂਬਰ 2023: ਮੌਸਮ ਵਿਭਾਗ (Meteorological Department) ਨੇ ਅੱਜ ਵੀ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸੰਗਰੂਰ, ਬਰਨਾਲਾ, ਬਠਿੰਡਾ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਜਲੰਧਰ ਸ਼ਾਮਲ ਹਨ |
ਦੂਜੇ ਪਾਸੇ ਮੌਸਮ ਦੀ ਦੁਹਰੀ ਮਾਰ ਝੱਲ ਰਹੇ ਕਿਸਾਨਾਂ ਲਈ ਚਿੰਤਾ ਵੱਧ ਗਈ ਹੈ | ਪੰਜਾਬ ਦੀਆਂ ਕਈ ਥਾਵਾਂ ‘ਤੇ ਪੱਕੀਆਂ ਫਸਲਾਂ ਨੂੰ ਨੁਕਸਾਨ ਪੁੱਜਾ ਹੈ | ਇਸਦੇ ਨਾਲ ਹੀ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀਆਂ ਫਸਲ ਪਈ ਹੈ | ਕਿਉਂਕਿ ਪਿਛਲੇ ਦਿਨਾਂ ਦੌਰਾਨ ਪੰਜਾਬ ‘ਚ ਆਏ ਹੜ੍ਹ ਨੇ ਕਾਫੀ ਫਸਲਾਂ ਬਰਬਾਦ ਕਰ ਦਿੱਤੀਆਂ ਸਨ | ਖ਼ਬਰਾਂ ਹਨ ਕਿ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿੱਚ ਜਗ੍ਹਾ ਦੀ ਕਿੱਲਤ ਆ ਰਹੀ ਹੈ।
ਇਸਦੇ ਨਾਲ ਹੀ ਚੰਡੀਗ੍ਹੜ ਸ਼ਨੀਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅੱਜ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ। ਕੱਲ੍ਹ ਸਵੇਰੇ 8 ਵਜੇ ਤੋਂ 12.5 ਮਿਲੀਮੀਟਰ ਮੀਂਹ ਪਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਹ ਮੀਂਹ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਹੋ ਰਿਹਾ ਹੈ।