Punjab Weather Today

ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਸੰਭਾਵਨਾ ਜਤਾਈ

ਚੰਡੀਗੜ੍ਹ, 10 ਮਈ 2024: ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ ਕ੍ਰਮਵਾਰ 43-44 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨ ਪੈ ਰਿਹਾ ਹੈ | ਲੋਕਾਂ ਨੂੰ ਇਸ ਕਹਿਰ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ, ਕਿਉਂਕਿ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਣ ਵਾਲਾ ਹੈ |

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ 10 ਤੋਂ 13 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤੇਜ਼ ਹਵਾਵਾਂ ਅਤੇ ਭਾਰੀ ਮੀਂਹ (Heavy Rain) ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੀਰਵਾਰ ਦੇਰ ਰਾਤ ਹਿਮਾਚਲ ਦੀ ਮੰਡੀ ਸਮੇਤ ਆਸ-ਪਾਸ ਦੇ ਕਈ ਇਲਾਕਿਆਂ ‘ਚ ਮੀਂਹ ਪਿਆ। ਇਸੇ ਤਰ੍ਹਾਂ ਪੰਜਾਬ-ਹਰਿਆਣਾ ਦੇ ਮੌਸਮ ਵਿੱਚ ਬਦਲਾਅ ਦੇ ਸੰਕੇਤ ਮਿਲੇ ਹਨ।

ਮਾਹਰਾਂ ਦਾ ਕਹਿਣਾ ਹੈ ਕਿ ਮਈ ਦੇ ਅੱਧ ਵਿੱਚ ਤਾਪਮਾਨ 43-44 ਡਿਗਰੀ ਤੱਕ ਪਹੁੰਚਣਾ ਸਖ਼ਤ ਗਰਮੀ ਦਾ ਸੰਕੇਤ ਦੇ ਰਿਹਾ ਹੈ। ਇਸ ਕਾਰਨ ਇਸ ਵਾਰ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।

Scroll to Top