July 7, 2024 4:53 pm
ਮੌਸਮ ਵਿਭਾਗ

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਪੈਣ ਦੀ ਜਤਾਈ ਸੰਭਾਵਨਾ

ਚੰਡੀਗੜ 29 ਅਗਸਤ 2022: ਮੌਸਮ ਵਿਭਾਗ ਦੇ ਮੁਤਾਬਕ ਪੰਜਾਬ (Punjab) ਵਿੱਚ ਇਸ ਹਫਤੇ ਮੌਨਸੂਨ ਦੇ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਖੁਸ਼ਕ ਰਹੇਗਾ ਅਤੇ ਬਾਰਿਸ਼ ਘੱਟ ਹੋਵੇਗੀ | ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ ਸੋਮਵਾਰ ਨੂੰ ਪੰਜਾਬ ਦੇ ਕਿ ਜ਼ਿਲ੍ਹਿਆਂ ‘ਚ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ |

ਮੌਸਮ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਐਸ.ਨਗਰ ਆਦਿ ਜ਼ਿਲ੍ਹਿਆਂ ‘ਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਵਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਇਸ ਹਫ਼ਤੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਦਾ ਵਾਧਾ ਹੋਵੇਗਾ ਅਤੇ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।