July 8, 2024 12:11 am
Rain

ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ ਜਾਰੀ, ਕਿਸਾਨਾਂ ਦੀ ਵਧੀ ਚਿੰਤਾ

ਚੰਡੀਗੜ੍ਹ, 16 ਅਕਤੂਬਰ 2023: ਵੈਸਟਰਨ ਡਿਸਟਰਬੈਂਸ ਦੇ ਕਾਰਨ ਸ਼ਨੀਵਾਰ ਰਾਤ ਤੋਂ ਉੱਤਰ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਪਈਆਂ ਹਨ। ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ (Rain) ਪੈ ਰਿਹਾ ਹੈ। ਪੰਜਾਬ ਭਰ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਜਦਕਿ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਬਰਨਾਲਾ, ਸੰਗਰੂਰ, ਬਠਿੰਡਾ, ਪਟਿਆਲਾ, ਲੁਧਿਆਣਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਸ਼ਾਮਲ ਹਨ |

ਪੂਰੇ ‘ਚ ਅੱਜ ਮੀਂਹ (Rain) ਪੈਣ ਦੇ ਆਸਾਰ ਹਨ, ਇਸ ਨਾਲ ਕਿਸਾਨਾਂ ‘ਚ ਚਿੰਤਾ ਦਾ ਮਾਹੌਲ ਹੈ । ਇੱਕ ਪਾਸੇ ਝੋਨੇ ਦੀ ਪੱਕੀ ਫਸਲ ਖੇਤਾਂ ਵਿੱਚ ਖੜ੍ਹੀ ਹੈ ਤੇ ਦੂਜੇ ਪਾਸੇ ਮੰਡੀਆਂ ਵਿੱਚ ਝੋਨਾ ਪਿਆ ਹੈ। ਹਾਸਲ ਅੰਕੜਿਆਂ ਮੁਤਾਬਕ ਇਸ ਵੇਲੇ ਪੰਜਾਬ ਦੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਕਰੀਬ ਪੌਣੇ ਤਿੰਨ ਕਰੋੜ ਬੋਰੀ ਦੀ ਲਿਫਟਿੰਗ ਨਹੀਂ ਹੋਈ। ਮੰਨਿਆ ਜਾ ਰਿਹਾ ਹੈ ਕਿ ਸ਼ੈਲਰ ਮਾਲਕਾਂ ਦੀ ਹੜਤਾਲ ਨਾਲ ਝੋਨੇ ਦੀ ਲਿਫਟਿੰਗ ਕਾਫੀ ਪ੍ਰਭਾਵਿਤ ਹੋਈ ਹੈ। ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿੱਚ ਜਗ੍ਹਾ ਦੀ ਕਿੱਲਤ ਆ ਰਹੀ ਹੈ।