Site icon TheUnmute.com

ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਮੀਂਹ ਦੀ ਚਿਤਾਵਨੀ

Rain

ਚੰਡੀਗੜ੍ਹ, 29 ਅਪ੍ਰੈਲ 2024: ਪੰਜਾਬ ਵਿੱਚ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ, ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਸਾਫ਼ ਦਿਖਾਈ ਦੇ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ (Rain) ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਫਸਲਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਲੁਧਿਆਣਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਜਪੁਰਾ, ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਨਿਹਾਲ ਸਿਹਾਲਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ ਵਿੱਚ ਮੌਸਮ ਵਿੱਚ ਬਦਲਾਅ (Rain) ਦਾ ਅਨੁਮਾਨ ਹੈ। ਇੱਥੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

Exit mobile version