Rain

ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 11 ਅਪ੍ਰੈਲ 2024: ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਚ ਇਸ ਹਫਤੇ ਦੋ ਵਾਰ ਦੇਖਣ ਨੂੰ ਮਿਲੇਗਾ । ਜਿਸ ਕਾਰਨ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ (Rain alert) ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਸਵੇਰੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

ਦੂਜਾ ਵੈਸਟਰਨ ਡਿਸਟਰਬੈਂਸ 13 ਅਪ੍ਰੈਲ ਤੋਂ ਪੰਜਾਬ ਵਿੱਚ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਦੋ ਦਿਨ ਤੱਕ ਰਹਿਣ ਵਾਲਾ ਹੈ। 13 ਅਤੇ 14 ਤਾਰੀਖ਼ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ (Rain alert) ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।

Scroll to Top