Rain

ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਦਿੱਲੀ ‘ਚ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ

ਚੰਡੀਗੜ੍ਹ, 20 ਜਨਵਰੀ 2024: ਦੇਸ਼ ‘ਚ ਇਕ ਵਾਰ ਫਿਰ ਠੰਡ ਦਾ ਅਸਰ ਵਧ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ (20 ਜਨਵਰੀ) ਨੂੰ 18 ਸੂਬਿਆਂ ਵਿੱਚ ਖਰਾਬ ਮੌਸਮ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਸੀਤ ਲਹਿਰ (cold wave) ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸੂਬਿਆਂ ‘ਚ 21 ਜਨਵਰੀ ਤੱਕ ਠੰਡੀਆਂ ਹਵਾਵਾਂ ਵਧਣਗੀਆਂ।

ਤਿੰਨਾਂ ਸੂਬਿਆਂ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਠੰਡ (cold wave) ਦੀ ਸਥਿਤੀ ਬਣੀ ਹੋਈ ਹੈ। ਉੱਤਰ ਪ੍ਰਦੇਸ਼ ਦੇ 45 ਸ਼ਹਿਰਾਂ ਅਤੇ ਬਿਹਾਰ ਦੇ 38 ਜ਼ਿਲ੍ਹਿਆਂ ਵਿੱਚ ਅੱਜ ਠੰਢ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੋਵਾਂ ਸੂਬਿਆਂ ਵਿੱਚ 24 ਜਨਵਰੀ ਤੱਕ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ।

ਉੱਤਰੀ ਭਾਰਤ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਮੱਧ ਪ੍ਰਦੇਸ਼ ਅਤੇ ਰਾਜਸਥਾਨ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ ਸੂਬੇ ਵਿੱਚ 8-10 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੇਗੀ।

ਰਾਜਸਥਾਨ ਦੇ ਜੈਪੁਰ ਵਿੱਚ 19 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਸੀ। ਅੱਜ ਸਵੇਰੇ 10 ਵਜੇ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੰਘਣੀ ਧੁੰਦ ਨੇ ਕੁਝ ਸ਼ਹਿਰਾਂ ਨੂੰ ਘੇਰ ਲਿਆ, ਜਿਸ ਕਾਰਨ ਸੜਕਾਂ ‘ਤੇ ਵਾਹਨਾਂ ਦਾ ਲੰਘਣਾ ਮੁਸ਼ਕਲ ਹੋ ਗਿਆ।

Scroll to Top