ਦਿੱਲੀ, 31 ਮਈ 2025: ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ। ਕਈ ਪਹਾੜੀ ਸੂਬਿਆਂ ‘ਚ ਵੀ ਮੀਂਹ ਪੈ ਰਿਹਾ ਹੈ। ਤੇਜ਼ ਹਵਾਵਾਂ ਅਤੇ ਹਲਕੇ ਮੀਂਹ ਕਾਰਨ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਨੂੰ ਵੀ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਦਿੱਲੀ ਐਨਸੀਆਰ ‘ਚ ਅੱਜ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਗਰਜ-ਤੂਫਾਨ ਅਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਸੂਬਿਆਂ ‘ਚ 1 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ 31 ਮਈ ਨੂੰ ਵੀ ਯੂਪੀ ਦੇ ਲਗਭਗ 50 ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ। 31 ਮਈ ਅਤੇ 1 ਜੂਨ ਨੂੰ ਬੱਦਲਵਾਈ ਰਹੇਗੀ। ਕਈ ਥਾਵਾਂ ‘ਤੇ 45 ਤੋਂ 55 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ।
ਬਿਹਾਰ, ਝਾਰਖੰਡ ਅਤੇ ਛੱਤੀਸਗੜ੍ਹ ‘ਚ ਵੀ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਹਲਕੀ ਤੋਂ ਦਰਮਿਆਨੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਕਈ ਜ਼ਿਲ੍ਹਿਆਂ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਉੱਤਰ-ਪੂਰਬੀ ਭਾਰਤ ‘ਚ ਭਾਰੀ ਤੋਂ ਭਾਰੀ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
Read More: ਦਿੱਲੀ-NCR ‘ਚ ਤੇਜ਼ ਤੂਫ਼ਾਨ ਦੇ ਭਾਰੀ ਮੀਂਹ ਨੇ ਮਚਾਈ ਤਬਾਹੀ, ਸੜਕਾਂ ‘ਤੇ ਡਿੱਗੀ ਦਰਖਤ