ਚੰਡੀਗੜ੍ਹ, 14 ਜੂਨ 2025: Heatwave alert in Punjab: ਦੇਸ਼ ਭਰ ‘ਚ ਇਸ ਸਮੇਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ ‘ਚ ਅੱਤ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਰਾਜਸਥਾਨ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼ ਅਤੇ ਜੰਮੂ ਡਿਵੀਜ਼ਨ ‘ਚ ਇਨ੍ਹਾਂ ਦਿਨਾਂ ‘ਚ ਜਿਆਦਾ ਗਰਮੀ ਪੈ ਰਹੀ ਹੈ।
ਮੌਸਮ ਮੁਤਾਬਕ 13 ਤੋਂ 15 ਜੂਨ ਤੱਕ ਖਾਸ ਕਰਕੇ ਰਾਜਸਥਾਨ ਦੇ ਕੁਝ ਇਲਾਕਿਆਂ ‘ਚ ਤੇਜ਼ ਗਰਮੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ‘ਚ 15 ਜੂਨ ਤੱਕ ਹੀਟਵੇਵ ਅਲਰਟ (Heatwave alert) ਜਾਰੀ ਕੀਤਾ ਗਿਆ ਹੈ।
ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਬਿਜਲੀ ਕੱਟ ਵੀ ਲੱਗਣਗੇ। ਹਾਲਾਂਕਿ, ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਸਾਡੇ ਕੋਲ 17 ਹਜ਼ਾਰ ਮੈਗਾਵਾਟ ਤੱਕ ਬਿਜਲੀ ਸਪਲਾਈ ਕਰਨ ਦੀ ਸਮਰੱਥਾ ਹੈ ਅਤੇ ਅਸੀਂ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ। ਦੂਜੇ ਪਾਸੇ ਚੰਡੀਗੜ੍ਹ ‘ਚ ਵੀ ਤਾਪਮਾਨ 41.7 ਡਿਗਰੀ ਦਰਜ ਕੀਤਾ ਗਿਆ ਹੈ।
ਅੱਤ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਨੂੰ ਤਿੰਨ ਹਿੱਸਿਆਂ ‘ਚ ਵੰਡਿਆ ਗਿਆ ਹੈ, ਜਿਸ ਮੁਤਾਬਕ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਇਨ੍ਹਾਂ ‘ਚ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ‘ਚ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇੱਥੇ ਰਾਤ ਨੂੰ ਵੀ ਤਾਪਮਾਨ ਉੱਚਾ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਹਾਲ ਹੀ ‘ਚ ਕਈ ਸੂਬਿਆਂ ‘ਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕਰਨਾਟਕ, ਤਾਮਿਲਨਾਡੂ ਅਤੇ ਪੁਡੂਚੇਰੀ ‘ਚ 13 ਤੋਂ 18 ਜੂਨ ਦੇ ਵਿਚਕਾਰ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
Read More: ਪੰਜਾਬ ਸਮੇਤ ਕਈਂ ਸੂਬਿਆਂ ‘ਚ ਹੀਟਵੇਵ ਦਾ ਕਹਿਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ