June 28, 2024 4:55 pm
Delhi

ਮੌਸਮ ਵਿਭਾਗ ਵਲੋਂ ਦਿੱਲੀ ‘ਚ ਅਗਲੇ 24 ਘੰਟਿਆਂ ਲਈ ਔਰੇਂਜ ਅਲਰਟ ਜਾਰੀ

ਚੰਡੀਗੜ੍ਹ 16 ਜੂਨ 2022: ਦਿੱਲੀ (Delhi) ‘ਚ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਸ਼ੁੱਕਰਵਾਰ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਔਰੇਂਜ ਅਲਰਟ (Orange Alert )ਜਾਰੀ ਕੀਤਾ ਹੈ। ਅਜਿਹੇ ‘ਚ ਦਿੱਲੀ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਨਾਲ ਹੀ ਅਗਲੇ ਪੰਜ ਦਿਨਾਂ ਤੱਕ ਮੀਂਹ ਜਾਰੀ ਰਹੇਗਾ।

ਮੌਸਮ ਵਿਭਾਗ ਅਨੁਸਾਰ ਅਜਿਹੇ ‘ਚ ਦੁਪਹਿਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਨਾਲ 37 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਪੰਜ ਦਿਨਾਂ ਤੱਕ ਬੱਦਲ ਛਾਏ ਰਹਿਣਗੇ ਅਤੇ ਮੀਂਹ ਜਾਰੀ ਰਹੇਗਾ।