15 ਮਈ 2025: ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ (Weather department) ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 16 ਮਈ ਯਾਨੀ ਕੱਲ੍ਹ ਨੂੰ ਕਈ ਥਾਵਾਂ ‘ਤੇ ਬਿਜਲੀ ਅਤੇ ਗਰਜ-ਤੂਫ਼ਾਨ ਦਾ ਪੀਲਾ ਅਲਰਟ (yellow alert) ਜਾਰੀ ਕੀਤਾ ਗਿਆ ਹੈ, ਜਦੋਂ ਕਿ 17 ਮਈ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਅਲਰਟ ਨਹੀਂ ਹੈ।
ਇਸ ਤੋਂ ਬਾਅਦ 18 ਤੋਂ 20 ਤੱਕ ਮੀਂਹ ਅਤੇ ਗਰਜ-ਤੂਫ਼ਾਨ ਦਾ ਪੀਲਾ ਅਲਰਟ (yellow alert) ਜਾਰੀ ਕੀਤਾ ਗਿਆ ਹੈ। ਇਹ ਅਲਰਟ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਲਈ ਜਾਰੀ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ। ਇੱਥੇ ਪਾਰਾ 43.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਮੌਸਮ ਵਾਰ-ਵਾਰ ਬਦਲ ਰਿਹਾ ਹੈ।
Read More: Punjab Weather: ਪੰਜਾਬ ‘ਚ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ