Punjab Weather

ਮੌਸਮ ਵਿਭਾਗ ਨੇ ਪੀਲਾ ਅਲਰਟ ਕੀਤਾ ਜਾਰੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

21 ਮਈ 2025: ਇਸ ਸਮੇਂ ਪੰਜਾਬ (punjab) ਵਿੱਚ ਗਰਮੀ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਅਤੇ ਰਾਤ ਨੂੰ ਵੀ ਕੋਈ ਰਾਹਤ ਨਹੀਂ ਮਿਲ ਰਹੀ। ਇਸ ਦੌਰਾਨ ਪੰਜਾਬ ਦੇ ਲੋਕਾਂ ਲਈ ਇੱਕ ਰਾਹਤ ਵਾਲੀ ਖ਼ਬਰ ਆਈ ਹੈ। ਮੌਸਮ ਵਿਭਾਗ ਨੇ 23, 24, 25 ਅਤੇ 26 ਮਈ ਨੂੰ ਸੂਬੇ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ (Meteorological Department) ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲਿਆਂ ‘ਚ ਗਰਜ਼-ਤੂਫਾਨ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਪੰਜਾਬ (punjab) ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ (bathinda) ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 45 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ। ਹੋਰ ਜ਼ਿਲ੍ਹਿਆਂ ਵਿੱਚ ਵੀ 40 ਡਿਗਰੀ ਤੋਂ ਵੱਧ ਤਾਪਮਾਨ (temprature) ਦਰਜ ਕੀਤਾ ਗਿਆ ਹੈ। ਗਰਮੀ ਇੰਨੀ ਜ਼ਿਆਦਾ ਹੈ ਕਿ ਦੁਪਹਿਰ ਵੇਲੇ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ।

Read More: ਪੰਜਾਬ ਦੇ ਕਈਂ ਇਲਾਕਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Scroll to Top