Punjab rain alert

ਮੌਸਮ ਵਿਭਾਗ ਨੇ ਪੰਜਾਬ ਭਰ ‘ਚ ਭਲਕੇ ਮੀਂਹ ਤੇ ਗੜੇਮਾਰੀ ਦੀ ਜਤਾਈ ਸੰਭਾਵਨਾ

ਪੰਜਾਬ, 27 ਮਈ 2026: Punjab Weather News: ਪੰਜਾਬ ਅਤੇ ਚੰਡੀਗੜ੍ਹ ‘ਚ ਅੱਤ ਦੀ ਗਰਮੀ ਪੈ ਰਹੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਗੰਭੀਰ ਹੀਟਵੇਵ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਭਲਕੇ 28 ਮਈ ਤੋਂ ਮੌਸਮ ‘ਚ ਬਦਲਾਅ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਭਰ ‘ਚ ਮੀਂਹ ਅਤੇ ਗੜੇਮਾਰੀ ਸੰਭਵ ਹੈ।

ਮੌਸਮ ਵਿਭਾਗ ਦੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਆਈਐਮਡੀ ਦੇ ਮੁਤਾਬਕ, 28 ਮਈ, 2026 ਤੋਂ ਉੱਤਰ-ਪੱਛਮੀ ਭਾਰਤ ‘ਚ ਇੱਕ ਮਜ਼ਬੂਤ ​​ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ, 28 ਮਈ ਤੋਂ 31 ਮਈ ਦੇ ਵਿਚਕਾਰ ਸੂਬੇ ਦੇ ਕਈ ਹਿੱਸਿਆਂ ‘ਚ ਤੇਜ਼ ਧੂੜ ਭਰੇ ਤੂਫ਼ਾਨ (60-70 ਕਿਲੋਮੀਟਰ ਪ੍ਰਤੀ ਘੰਟਾ ਤੱਕ) ਅਤੇ ਗਰਜ-ਤੂਫ਼ਾਨ ਦੇ ਨਾਲ-ਨਾਲ ਮਾਨਸੂਨ ਤੋਂ ਪਹਿਲਾਂ ਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਸਾਲ, ਜੂਨ ਦੇ ਆਖਰੀ ਹਫ਼ਤੇ ਅਤੇ ਜੁਲਾਈ ਦੇ ਪਹਿਲੇ ਹਫ਼ਤੇ (28 ਜੂਨ ਤੋਂ 5 ਜੁਲਾਈ ਦੇ ਵਿਚਕਾਰ) ਸੂਬੇ ‘ਚ ਮਾਨਸੂਨ ਦੇ ਆਉਣ ਦੀ ਉਮੀਦ ਹੈ। ਪੰਜਾਬ ‘ਚ ਮਾਨਸੂਨ ਦੇ ਆਉਣ ਦੀ ਆਮ ਤਾਰੀਖ਼ 30 ਜੂਨ ਹੈ।

ਮੌਸਮ ਵਿਭਾਗ ਮੁਤਾਬਕ, 28 ਅਤੇ 29 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ‘ਚ ਮੌਸਮ ਅਚਾਨਕ ਬਦਲ ਸਕਦਾ ਹੈ। ਇਸ ਸਮੇਂ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਮੌਸਮ ਖਾਸ ਤੌਰ ‘ਤੇ ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ‘ਚ ਖਰਾਬ ਹੋ ਸਕਦਾ ਹੈ।

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 29 ਅਤੇ 30 ਮਈ ਨੂੰ ਹਲਕੇ ਤੋਂ ਦਰਮਿਆਨੇ ਮੀਂਹ ਤੋਂ ਬਾਅਦ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਨਾਲ ਤੇਜ਼ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

Read More: Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਤੇਜ਼ ਹਵਾਵਾਂ ਨਾਲ ਹਲਕੇ ਮੀਂਹ ਦੀ ਭਵਿੱਖਬਾਣੀ

ਵਿਦੇਸ਼

Scroll to Top