ਪੰਜਾਬ, 20 ਜੂਨ 2026: Punjab Weather News: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਰੂਪਨਗਰ ‘ਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਚੰਡੀਗੜ੍ਹ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ, 22 ਜੂਨ ਤੱਕ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਸੱਤ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਮਹੱਤਵਪੂਰਨ ਤਬਦੀਲੀ ਆਉਣ ਦੀ ਉਮੀਦ ਨਹੀਂ ਹੈ। ਇਸਦੇ ਨਾਲ ਹੀ 23 ਜੂਨ ਤੋਂ ਮੌਸਮ ਖੁਸ਼ਕ ਰਹਿ ਸਕਦਾ ਹੈ।
ਪੰਜਾਬ ‘ਚ ਤਾਪਮਾਨ 2.4 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਪਟਿਆਲਾ ‘ਚ ਸਭ ਤੋਂ ਵੱਧ ਤਾਪਮਾਨ 38.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤਾਪਮਾਨ 33.2 ਡਿਗਰੀ ਤੋਂ 38.4 ਡਿਗਰੀ ਤੱਕ ਰਿਹਾ ਹੈ। 30 ਜੂਨ ਤੋਂ 5 ਜੁਲਾਈ ਦੇ ਵਿਚਾਲੇ ਮਾਨਸੂਨ ਆਉਣ ਦੀ ਉਮੀਦ ਹੈ।
ਸ਼ੁੱਕਰਵਾਰ ਨੂੰ ਪੰਜਾਬ ‘ਚ ਬਿਜਲੀ ਦੀ ਮੰਗ 14,885 ਮੈਗਾਵਾਟ ਤੱਕ ਪਹੁੰਚ ਗਈ। ਇਸ ਸਮੇਂ ਦੌਰਾਨ, ਕੇਂਦਰ ਸਰਕਾਰ ਤੋਂ 9,355 ਮੈਗਾਵਾਟ ਬਿਜਲੀ ਪ੍ਰਾਪਤ ਕੀਤੀ ਗਈ, ਜਦੋਂ ਕਿ ਸੂਬੇ ਨੇ ਲਗਭੱਗ 4,500 ਮੈਗਾਵਾਟ ਬਿਜਲੀ ਪੈਦਾ ਕੀਤੀ
ਪੰਜਾਬ ‘ਚ ਕੁੱਲ ਛੇ ਥਰਮਲ ਪਾਵਰ ਪਲਾਂਟ ਯੂਨਿਟ ਸ਼ੁੱਕਰਵਾਰ ਨੂੰ ਬੰਦ ਰਹੇ। ਰੋਪੜ ਥਰਮਲ ਪਲਾਂਟ ਦੇ ਚਾਰ ‘ਚੋਂ ਯੂਨਿਟ 1, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰ ‘ਚੋਂ ਤਿੰਨ, ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਦੋ ‘ਚੋਂ ਇੱਕ, ਅਤੇ ਤਲਵੰਡੀ ਸਾਬੋ ਪਾਵਰ ਪਲਾਂਟ ਦੇ ਤਿੰਨ ‘ਚੋਂ ਇੱਕ ਬਿਜਲੀ ਉਤਪਾਦਨ ਤੋਂ ਬਾਹਰ ਸਨ।
Read More: Punjab Weaher News: ਪੰਜਾਬ ‘ਚ ਫਿਰ ਵਧੀ ਗਰਮੀ, ਚੱਲੇਗੀ ਧੂੜ ਭਰੀ ਹਨ੍ਹੇਰੀ




