July 1, 2024 12:20 am
RAin

ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਚੰਡੀਗੜ੍ਹ, 28 ਫਰਵਰੀ 2023: ਪੰਜਾਬ (Punjab) ਵਿੱਚ ਇੱਕ ਹਫ਼ਤੇ ਤੋਂ ਲਗਾਤਾਰ ਪੈ ਰਹੀ ਗਰਮੀ ਕਾਰਨ ਦਿਨ ਦਾ ਤਾਪਮਾਨ 28 ਤੋਂ 30 ਡਿਗਰੀ ਅਤੇ ਰਾਤ ਦਾ ਤਾਪਮਾਨ 14 ਡਿਗਰੀ ਤੱਕ ਪਹੁੰਚਣਾ ਸ਼ੁਰੂ ਹੋ ਗਿਆ ਹੈ ਪਰ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ 28 ਫਰਵਰੀ ਤੋਂ 1 ਮਾਰਚ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਲਕੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਖੇਤੀਬਾੜੀ ਵਿਭਾਗ ਦੇ ਮਾਹਰਾਂ ਅਨੁਸਾਰ 2012 ਵਿੱਚ ਫਰਵਰੀ ਦਾ ਮਹੀਨਾ ਪੂਰੀ ਤਰ੍ਹਾਂ ਮੀਂਹ ਤੋਂ ਬਿਨਾਂ ਸੁੱਕਾ ਰਿਹਾ ਸੀ।

ਇਸ ਵਾਰ ਸੰਭਾਵਨਾ ਹੈ ਕਿ ਮਾਰਚ ਦਾ ਮਹੀਨਾ ਮੀਂਹ ਨਾਲ ਸ਼ੁਰੂ ਹੋਵੇਗਾ। ਹਰ ਸਾਲ ਘੱਟ ਰਹੀ ਬਾਰਿਸ਼ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ, ਜਿਸ ਦਾ ਅਸਰ ਫਸਲਾਂ ‘ਤੇ ਦੇਖਣ ਨੂੰ ਮਿਲ ਰਿਹਾ ਹੈ, ਇਸ ਲਈ ਅਸੀਂ ਕਿਸਾਨਾਂ ਨੂੰ ਅਪੀਲ ਕਰਦੇ ਰਹਿੰਦੇ ਹਾਂ ਕਿ ਉਹ ਘੱਟ ਪਾਣੀ ਨਾਲ ਜਲਦੀ ਤਿਆਰ ਹੋਣ ਵਾਲੀਆਂ ਫਸਲਾਂ ਵੱਲ ਵੱਧ ਤੋਂ ਵੱਧ ਧਿਆਨ ਦੇਣ। ਕਣਕ ਦੀ ਫ਼ਸਲ ਨੂੰ ਜ਼ਿਆਦਾ ਪਾਣੀ ਦੀ ਲੋੜ ਹੁੰਦੀ ਹੈ। ਜੇਕਰ ਮੀਂਹ ਨਾ ਪਿਆ ਤਾਂ ਜ਼ਮੀਨ ਹੇਠਲੇ ਪਾਣੀ ਨਾਲ ਫ਼ਸਲ ਦੀ ਸਿੰਚਾਈ ਕੀਤੀ ਜਾਵੇਗੀ। ਖੇਤੀ ਮਾਹਰਾਂ ਦਾ ਮੰਨਣਾ ਹੈ ਕਿ ਇਸ ਮੌਸਮ ਵਿੱਚ ਮੀਂਹ ਦਾ ਹੋਣਾ ਬਹੁਤ ਜ਼ਰੂਰੀ ਹੈ।