ਚੰਡੀਗੜ੍ਹ, 19 ਅਪ੍ਰੈਲ 2025: ਪੰਜਾਬ ਸਮੇਤ ਉੱਤਰ ਭਾਰਤ ‘ਚ ਤੇਜ਼ ਹਵਾਵਾਂ ਅਤੇ ਮੀਂਹ ਪਿਆ ਹੈ, ਜਿਸਦੇ ਚੱਲਦੇ ਕਈਂ ਥਾਵਾਂ ‘ਤੇ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਦਰੱਖਤ ਡਿੱਗਣ ਦੀਆਂ ਖ਼ਬਰਾਂ ਹਨ | ਇਸ ਦੌਰਾਨ ਮੌਸਮ ਵਿਭਾਗ ਨੇ ਪੂਰਬੀ ਭਾਰਤ ‘ਚ ਜੰਮੂ-ਕਸ਼ਮੀਰ ਤੋਂ ਲੈ ਕੇ ਉੜੀਸਾ ਤੱਕ ਦੇ 20 ਸੂਬਿਆਂ ‘ਚ ਸੱਤ ਦਿਨਾਂ ਲਈ ਬਿਜਲੀ ਗਰਜ ਅਤੇ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ| ਇਸਦੇ ਨਾਲ ਹੀ ਕੇਰਲ ਵੀ ਮੌਸਮ ਅਜਿਹਾ ਹੀ ਤੇਹਨ ਵਾਲਾ ਹੈ |
ਦੂਜੇ ਪਾਸੇ ਦੇਸ਼ ਦੀ ਰਾਸ਼ਟਰੀ ਰਾਜਧਾਨੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਮੌਸਮ ਬਦਲਣ ਕਾਰਨ ਰਹਿਣ ਵਾਲੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਬੀਤੇ ਸ਼ੁੱਕਰਵਾਰ ਸ਼ਾਮ ਨੂੰ ਅਚਾਨਕ ਮੀਂਹ ਪੈਣ ਤੋਂ ਬਾਅਦ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਠੰਡਾ ਹੋ ਗਿਆ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਦਿੱਲੀ-ਐਨਸੀਆਰ ‘ਚ ਬੱਦਲਵਾਈ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਬਿਜਲੀ ਡਿੱਗਣ ਅਤੇ ਧੂੜ ਭਰੀਆਂ ਹਨੇਰੀਆਂ ਦੇ ਨਾਲ ਗਰਜ-ਤੂਫ਼ਾਨ ਦੀ ਚੇਤਾਵਨੀ ਵੀ ਦਿੱਤੀ ਹੈ। ਇਸ ਸਮੇਂ ਦੌਰਾਨ, ਗਰਜ ਅਤੇ ਧੂੜ ਭਰੀ ਹਨੇਰੀ ਦੇ ਨਾਲ-ਨਾਲ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਦੀ ਸੰਭਾਵਨਾ ਹੈ। 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ।
ਦੂਜੇ ਪਾਸੇ ਖਰਾਬ ਮੌਸਮ ਦੇ ਮੱਦੇਨਜ਼ਰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ‘ਚ ਯਾਤਰੀਆਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਉਡਾਣ ਦੀ ਸਥਿਤੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ। ਖਰਾਬ ਮੌਸਮ ਕਾਰਨ ਉਡਾਣਾਂ ‘ਚ ਦੇਰੀ ਹੋਣ ਦੀ ਸੰਭਾਵਨਾ ਹੈ। ਦੇਰੀ ਨੂੰ ਰੋਕਣ ਲਈ ਹਵਾਈ ਆਵਾਜਾਈ ਪ੍ਰਵਾਹ ਪ੍ਰਬੰਧਨ ਉਪਾਅ ਲਾਗੂ ਕੀਤੇ ਗਏ ਹਨ।
Read More: Chandigarh Weather: ਚੰਡੀਗੜ੍ਹ ਦਾ ਬਦਲੇਗਾ ਮੌਸਮ !, ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ