ਚੰਡੀਗੜ੍ਹ 11 ਜੁਲਾਈ 2022: ਦੇਸ਼ ਭਰ ਦੇ ਕਿ ਸੂਬਿਆਂ ਦੇ ਨਾਲ ਨਾਲ ਪੰਜਾਬ ‘ਚ ਵੀ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ | ਬੀਤੇ ਦਿਨ ਪੰਜਾਬ ਦੇ ਲੁਧਿਆਣਾ, ਚੰਡੀਗੜ੍ਹ, ਫਤਿਹਗੜ੍ਹ ਸਾਹਿਬ, ਮੋਹਾਲੀ, ਰੋਪੜ ਆਦਿ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਪਈ | ਇਸਦੇ ਨਾਲ ਹੀ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ | ਇਸ ਦੌਰਾਨ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਭਾਰੀ ਬਾਰਿਸ਼ ਨੂੰ ਦਾ ਅਲਰਟ ਜਾਰੀ ਕੀਤਾ ਹੈ |
ਇਸਦੇ ਨਾਲ ਹੀ ਨਾਲ ਹੀ ਮੌਸਮ ਵਿਗਿਆਨ ਵਿਭਾਗ ਨੇ ਕਈ ਸੂੁਬਿਆਂ ’ਚ ਅਗਲੇ ਪੰਜ ਦਿਨਾਂ ’ਚ ਭਾਰੀ ਬਾਰਿਸ਼ ਦੀ ਭਵਿੱਖਵਾਣੀ ਕੀਤੀ ਹੈ | ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਅਨੁਸਾਰ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਕਿਹਾ ਕਿ 13 ਜੁਲਾਈ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੋ ਦਿਨ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ ਪਹਾੜੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ ‘ਚ ਆਮ ਨਾਲੋਂ ਵੱਧ ਬਾਰਿਸ਼ ਹੋ ਸਕਦੀ ਹੈ।