ਚੰਡੀਗੜ੍ਹ, 1 ਫਰਵਰੀ 2022 : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 3-4 ਫਰਵਰੀ ਨੂੰ ਮੀਂਹ ਪੈ ਸਕਦਾ ਹੈ। ਇਸ ਦਾ ਪ੍ਰਗਟਾਵਾ ਕਰਦਿਆਂ ਚੰਡੀਗੜ੍ਹ ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੁਝ ਦਿਨਾਂ ਦੌਰਾਨ ਸੀਤ ਲਹਿਰ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।
ਮੌਸਮ ਵਿਗਿਆਨੀਆਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਖੇਤੀ ਦੇ ਕੰਮ ਕਰਨ। ਮੌਸਮ ਵਿਭਾਗ ਮੁਤਾਬਕ ਧੁੱਪ ਨਿਕਲਣ ਨਾਲ ਠੰਡ ਕੁਝ ਘੱਟ ਹੋ ਗਈ ਸੀ ਪਰ ਮੰਗਲਵਾਰ ਸਵੇਰੇ ਸੰਘਣੀ ਧੁੰਦ ਕਾਰਨ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ।