Site icon TheUnmute.com

PSPCL ਵਲੋਂ ਰਿਸ਼ਵਤ ਲੈਣ ਦੇ ਮਾਮਲੇ ‘ਚ ਮੀਟਰ ਰੀਡਰ ਦੀਆਂ ਸੇਵਾਵਾਂ ਸਮਾਪਤ

PSPCL

ਚੰਡੀਗੜ੍ਹ 26 ਮਈ 2022: ਮੋਗਾ (Moga) ਦੇ ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਨੇ ਬਿਜਲੀ ਵਿਭਾਗ ਦੇ ਮੀਟਰ ਰੀਡਰ ਨੂੰ ਰਿਸ਼ਵਤ ਦੇ ਪੈਸੇ ਲੈਣ ਦੇ ਦੋਸ਼ ‘ਚ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਕ ਮੀਟਰ ਰੀਡਰ ਨੇ ਰਿਸ਼ਵਤ ਲਏ 1000 ਰੁਪਏ ਰਿਸ਼ਵਤ ਲੈਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਰੀਡਰ ਦੇ ਮੂੰਹ ਤੋਂ ਪੈਸੇ ਬਾਹਰ ਕਢਵਾ ਲਏ ਗਏ । ਇਸ ਮਾਮਲੇ ਨੂੰ ਲੈ ਕੇ ਬਲਵਿੰਦਰ ਸਿੰਘ ਮੀਟਰ ਰੀਡਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ   (PSPCL) ਦੀ ਮੈਨੇਜਮੈਂਟ ਨੇ ਮੀਟਰ ਰੀਡਰ ਦੇ ਦੁਰਵਿਵਹਾਰ ਅਤੇ ਮਾੜੇ ਕੰਮਾਂ ਦਾ ਗੰਭੀਰ ਨੋਟਿਸ ਲਿਆ ਹੈ ।

ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਨੂੰ ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਦੁਆਰਾ ਠੇਕੇ ‘ਤੇ ਨਿਯੁਕਤ ਕੀਤਾ ਗਿਆ ਸੀ ਅਤੇ ਪੰਜਾਬ ਵਿੱਚ ਬਿਜਲੀ ਖਪਤਕਾਰਾਂ ਦੇ ਸਪਾਟ ਬਿਲਿੰਗ ਦਾ ਠੇਕਾ ਸੰਭਾਲ ਰਿਹਾ ਹੈ । ਮਾਮਲੇ ਲੈ ਕੇ ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਨੇ ਅੱਜ ਬਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੇ ਇਸ ਕੁਤਾਹੀ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਕਿਹਾ ਕਿ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਸਰਜ਼ ਕੰਪੀਟੈਂਟ ਸਿਨਰਸੀਜ਼ ਪ੍ਰਾਈਵੇਟ ਲਿਮਟਿਡ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ ਅਤੇ ਬਾਕੀ ਮੀਟਰ ਰੀਡਰਾਂ ਵਿੱਚੋਂ ਅਜਿਹੇ ਬੇਈਮਾਨ ਤੱਤਾਂ ਦੀ ਜਾਂਚ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਅਜੀਤਵਾਲ ਥਾਣੇ ਵਿੱਚ ਮਾਮਲਾ ਵੀ ਉਠਾਇਆ ਹੈ।

Exit mobile version