ਚੰਡੀਗੜ੍ਹ, 8 ਅਪ੍ਰੈਲ 2023: (MI vs CSK) ਆਈਪੀਐਲ ਦੇ 16ਵੇਂ ਸੀਜ਼ਨ ਦੇ 12ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਚੇਨਈ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਸੀਜ਼ਨ ਵਿੱਚ ਚੇਨਈ ਦਾ ਇਹ ਤੀਜਾ ਮੈਚ ਹੈ। ਇਸ ਤੋਂ ਪਹਿਲਾਂ ਉਹ ਇੱਕ ਮੈਚ ਜਿੱਤ ਚੁੱਕਾ ਹੈ ਅਤੇ ਇੱਕ ਵਿੱਚ ਹਾਰ ਚੁੱਕਾ ਹੈ। ਇਸ ਦੇ ਨਾਲ ਹੀ ਮੁੰਬਈ ਨੂੰ ਇੱਕ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ।
ਦੋਵਾਂ ਟੀਮਾਂ ਦਾ ਪਲੇਇੰਗ-11
ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਕੈਮਰਨ ਗ੍ਰੀਨ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਟਿਮ ਡੇਵਿਡ, ਟ੍ਰਿਸਟਨ ਸਟੱਬਸ, ਅਰਸ਼ਦ ਖਾਨ, ਰਿਤਿਕ ਸ਼ੌਕੀਨ, ਪੀਯੂਸ਼ ਚਾਵਲਾ, ਜੇਸਨ ਬੇਹਰਨਡਰੋਫ।
ਚੇਨਈ ਸੁਪਰ ਕਿੰਗਜ਼: ਡੇਵੋਨ ਕੋਨਵੇ, ਰਿਤੁਰਾਜ ਗਾਇਕਵਾੜ, ਅਜਿੰਕਿਆ ਰਹਾਣੇ, ਰਵਿੰਦਰ ਜਡੇਜਾ, ਮਹਿੰਦਰ ਸਿੰਘ ਧੋਨੀ (ਵਿਕਟਕੀਪਰ /ਕਪਤਾਨ), ਸ਼ਿਵਮ ਦੂਬੇ, ਡਵੇਨ ਪ੍ਰੀਟੋਰੀਅਸ, ਦੀਪਕ ਚਾਹਰ, ਮਿਸ਼ੇਲ ਸੈਂਟਨਰ, ਸਿਸੰਡਾ ਮਗਾਲਾ, ਤੁਸ਼ਾਰ ਦੇਸ਼ਪਾਂਡੇ।