ਚੰਡੀਗੜ੍ਹ, 31 ਮਾਰਚ 2025: MI ਬਨਾਮ KKR: ਇੰਡੀਅਨ ਪ੍ਰੀਮੀਅਰ ਲੀਗ 2025 (IPL 2025) ਦੇ 12ਵੇਂ ਮੈਚ (MI vs KKR) ‘ਚ ਅੱਜ ਮੁੰਬਈ ਇੰਡੀਅਨਜ਼ ਦਾ ਮੁਕਾਬਲਾ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਮੈਚ ਦਾ ਟਾਸ ਸ਼ਾਮ 7:00 ਵਜੇ ਹੋਵੇਗਾ | ਇਸ ਸ਼ੀਜਨ ‘ਚ ਮੁੰਬਈ ਇੰਡੀਅਨਜ਼ ਨੂੰ ਪਹਿਲੀ ਜਿੱਤ ਦੀ ਤਲਾਸ਼ ਹੈ |
ਇਹ ਇਸ ਸੀਜ਼ਨ ‘ਚ ਮੁੰਬਈ ਇੰਡੀਅਨਜ਼ (MI) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਤੀਜਾ ਮੈਚ ਹੋਵੇਗਾ। ਮੁੰਬਈ ਨੂੰ ਆਪਣੇ ਦੋਵੇਂ ਸ਼ੁਰੂਆਤੀ ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਟੀਮ ਨੂੰ ਪਹਿਲੇ ਮੈਚ ‘ਚ ਚੇਨਈ ਸੁਪਰ ਕਿੰਗਜ਼ ਅਤੇ ਦੂਜੇ ਮੈਚ ‘ਚ ਗੁਜਰਾਤ ਟਾਈਟਨਜ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ, ਕੋਲਕਾਤਾ ਨੂੰ ਸੀਜ਼ਨ ਦੇ ਪਹਿਲੇ ਮੈਚ ‘ਚ ਰਾਇਲ ਚੈਲੇਂਜਰਜ਼ ਬੰਗਲੌਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਟੀਮ ਰਾਜਸਥਾਨ ਰਾਇਲਜ਼ ਵਿਰੁੱਧ ਦੂਜੇ ਮੈਚ ‘ਚ ਜਿੱਤ ਦੀਆਂ ਲੀਹਾਂ ‘ਤੇ ਵਾਪਸ ਆਈ।
ਆਈਪੀਐਲ ਵਿੱਚ ਮੁੰਬਈ ਇੰਡੀਅਨਜ਼ (ਐਮਆਈ) ਅਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਕਾਰ ਕੁੱਲ 34 ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚੋਂ ਮੁੰਬਈ ਦੀ ਟੀਮ ਨੇ 23 ਮੈਚ ਜਿੱਤੇ ਹਨ ਜਦੋਂ ਕਿ ਕੋਲਕਾਤਾ ਨੇ 11 ਮੈਚ ਜਿੱਤੇ ਹਨ।
ਇਸ ਦੇ ਨਾਲ ਹੀ ਵਾਨਖੇੜੇ ਸਟੇਡੀਅਮ ਵਿੱਚ ਮੁੰਬਈ ਅਤੇ ਕੋਲਕਾਤਾ ਵਿਚਕਾਰ 11 ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚੋਂ ਮੁੰਬਈ ਨੇ 9 ਵਾਰ ਜਿੱਤ ਪ੍ਰਾਪਤ ਕੀਤੀ ਹੈ, ਜਦੋਂ ਕਿ ਕੋਲਕਾਤਾ ਨੇ ਸਿਰਫ਼ 2 ਮੈਚ ਜਿੱਤੇ ਹਨ। ਅਜਿਹੀ ਸਥਿਤੀ ‘ਚ ਘਰੇਲੂ ਮੈਦਾਨ ‘ਤੇ ਐਮਆਈ ਟੀਮ ਦਾ ਕੇਕੇਆਰ ‘ਤੇ ਭਾਰੀ ਹੱਥ ਹੈ।
ਵਾਨਖੇੜੇ ਸਟੇਡੀਅਮ ਦੀ ਪਿੱਚ ਰਿਪੋਰਟ (MI ਬਨਾਮ KKR)
ਵਾਨਖੇੜੇ ਦੀ ਪਿੱਚ ਬੱਲੇਬਾਜ਼ੀ ਦੇ ਅਨੁਕੂਲ ਹੈ। ਤੇਜ਼ ਗੇਂਦਬਾਜ਼ਾਂ ਨੂੰ ਇੱਥੇ ਕੁਝ ਮੱਦਦ ਮਿਲਦੀ ਹੈ। ਹੁਣ ਤੱਕ ਇੱਥੇ 116 ਆਈਪੀਐਲ ਮੈਚ ਖੇਡੇ ਜਾ ਚੁੱਕੇ ਹਨ। 54 ਮੈਚਾਂ ‘ਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਜਿੱਤੀ ਹੈ, ਜਦੋਂ ਕਿ ਪਿੱਛਾ ਕਰਨ ਵਾਲੀ ਟੀਮ 62 ਮੈਚਾਂ ਵਿੱਚ ਜਿੱਤੀ ਹੈ।
ਮੌਸਮ ਦੇ ਹਾਲਾਤ
ਸੋਮਵਾਰ ਨੂੰ ਮੁੰਬਈ ਦਾ ਮੌਸਮ ਬਹੁਤ ਗਰਮ ਰਹੇਗਾ। ਅੱਜ ਇੱਥੇ ਬਹੁਤ ਧੁੱਪ ਰਹੇਗੀ। ਮੀਂਹ ਪੈਣ ਦੀ ਬਿਲਕੁਲ ਵੀ ਉਮੀਦ ਨਹੀਂ ਹੈ। ਤਾਪਮਾਨ 26 ਤੋਂ 37 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ। ਹਵਾ ਦੀ ਗਤੀ 15 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।
Read More: CSK ਬਨਾਮ RCB: ਆਈਪੀਐਲ 2025 ‘ਚ ਅੱਜ ਚੇਨਈ ਸੁਪਰ ਕਿੰਗਜ਼ ਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਮੁਕਾਬਲਾ