MI ਬਨਾਮ RCB: ਰਾਇਲ ਚੈਲੇਂਜਰਜ਼ ਬੰਗਲੌਰ ਦੀ ਸ਼ਾਨਦਾਰ ਸ਼ੁਰੂਆਤ, ਹਾਸਲ ਕੀਤੀ ਜਿੱਤ

WPL 2026 MI vs RCB 9 ਜਨਵਰੀ 2026: ਮਹਿਲਾ ਪ੍ਰੀਮੀਅਰ ਲੀਗ (WPL) 2026 ਦਾ ਚੌਥਾ ਸੀਜ਼ਨ, ਜੋ ਕਿ ਮਹਿਲਾ ਕ੍ਰਿਕਟ ਲਈ ਸਭ ਤੋਂ ਵੱਡੇ ਪਲੇਟਫਾਰਮਾਂ ਵਿੱਚੋਂ ਇੱਕ ਹੈ, ਜਿਸ ਦੀ ਸ਼ਾਨਦਾਰ ਸ਼ੁਰੂਆਤ ਹੋਈ। ਇਹ ਉਦਘਾਟਨੀ ਮੈਚ ਮੌਜੂਦਾ ਚੈਂਪੀਅਨ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਖੇਡਿਆ ਗਿਆ। ਇਸ ਮੈਚ ਦੇ ਵਿੱਚ ਰਾਇਲ ਚੈਲੇਂਜਰਜ਼ (Royal Challengers Bangalore) ਬੰਗਲੌਰ ਨੇ ਜਿੱਤ ਹਾਸਲ ਕੀਤੀ। 9 ਜਨਵਰੀ ਨੂੰ ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਇਹ ਮੈਚ ਖੇਡਿਆ ਗਿਆ। ਇਹ ਟੂਰਨਾਮੈਂਟ ਦਾ ਪਹਿਲਾ ਮੈਚ ਸ਼ਾਮ 7:30 ਵਜੇ (IST) ਸ਼ੁਰੂ ਹੋਇਆ ਸੀ।

ਦੱਸ ਦੇਈਏ ਕਿ ਮੈਚ ‘ਚ  ਰਾਇਲ ਚੈਲੇਂਜਰਜ਼ ਬੰਗਲੌਰ (Royal Challengers Bangalore) (RCB) ਨੇ ਮੌਜੂਦਾ ਚੈਂਪੀਅਨ ਮੁੰਬਈ ਇੰਡੀਅਨਜ਼ (MI) ਨੂੰ ਤਿੰਨ ਵਿਕਟਾਂ ਨਾਲ ਹਰਾ ਕੇ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਨ ਤੋਂ ਬਾਅਦ, ਮੁੰਬਈ ਇੰਡੀਅਨਜ਼ ਨੇ ਸਜੀਵਨਾ ਸਜਨਾ ਅਤੇ ਨਿਕੋਲਾ ਕੈਰੀ ਵਿਚਕਾਰ 82 ਦੌੜਾਂ ਦੀ ਮਹੱਤਵਪੂਰਨ ਸਾਂਝੇਦਾਰੀ ਦੀ ਬਦੌਲਤ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 154 ਦੌੜਾਂ ਬਣਾਈਆਂ। ਜਵਾਬ ਵਿੱਚ, ਰਾਇਲ ਚੈਲੇਂਜਰਜ਼ ਬੰਗਲੌਰ ਨੇ ਨਦੀਨ ਡੀ ਕਲਰਕ ਦੀ ਅਜੇਤੂ ਅਤੇ 63 ਦੌੜਾਂ ਦੀ ਮੈਚ ਜੇਤੂ ਪਾਰੀ ਦੀ ਬਦੌਲਤ 7 ਵਿਕਟਾਂ ਦੇ ਨੁਕਸਾਨ ‘ਤੇ 157 ਦੌੜਾਂ ਬਣਾ ਕੇ ਮੈਚ ਜਿੱਤ ਲਿਆ।

Read More: MI ਬਨਾਮ RCB: ਮਹਿਲਾ ਪ੍ਰੀਮੀਅਰ ਲੀਗ 2026 ‘ਚ ਅੱਜ ਮੁੰਬਈ ਇੰਡੀਅਨਜ਼ ਤੇ ਬੰਗਲੁਰੂ ਵਿਚਾਲੇ ਅੱਜ ਪਹਿਲਾ ਮੁਕਾਬਲਾ

ਵਿਦੇਸ਼

Scroll to Top