MI ਬਨਾਮ SRH

SRH ਬਨਾਮ MI: ਮੁੰਬਈ ਇੰਡੀਅਨਜ਼ ਨੇ ਟਾਸ ਜਿੱਤਿਆ, ਖਿਡਾਰੀ ਤੇ ਅੰਪਾਇਰਾਂ ਨੇ ਬੰਨ੍ਹੀਆਂ ਕਾਲੀਆਂ ਪੱਟੀਆਂ

ਹੈਦਰਾਬਾਦ, 23 ਅਪ੍ਰੈਲ 2025: SRH ਬਨਾਮ MI: ਅੱਜ ਦੇ ਮੈਚ ‘ਚ ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੁੰਬਈ ਦੇ ਕਪਤਾਨ ਹਾਰਦਿਕ ਪੰਡਯਾ ਅਤੇ ਸਨਰਾਈਜ਼ਰਜ਼ ਹੈਦਰਾਬਾਦ ਦੇ ਕਪਤਾਨ ਪੈਟ ਕਮਿੰਸ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਵਜੋਂ ਕਾਲੀਆਂ ਪੱਟੀਆਂ ਬੰਨ੍ਹੀਆਂ।

ਮੈਚ ਦੌਰਾਨ ਦੋਵਾਂ ਟੀਮਾਂ ਦੇ ਖਿਡਾਰੀ ਅਤੇ ਅੰਪਾਇਰਾਂ ਨੇ ਕਾਲੀਆਂ ਪੱਟੀਆਂ ਬੰਨ੍ਹੀਆਂ ਹਨ, ਮੈਚ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਮੈਚ ਲਈ ਮੈਦਾਨ ‘ਤੇ ਕੋਈ ਚੀਅਰਲੀਡਰ ਨਹੀਂ ਹੋਣਗੀਆਂ। ਖੇਡ ਜਗਤ ਦੇ ਲੋਕਾਂ ਨੇ ਪਹਿਲਗਾਮ ਅੱ.ਤ.ਵਾ.ਦੀ ਹਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇਸ ਅੱ.ਤ.ਵਾ.ਦੀ ਹਮਲੇ ਤੋਂ ਬਾਅਦ, ਕਈ ਸਾਬਕਾ ਖਿਡਾਰੀਆਂ ਨੇ ਸੋਸ਼ਲ ਮੀਡੀਆ ‘ਤੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਬੀਸੀਸੀਆਈ ਦੇ ਇੱਕ ਸੂਤਰ ਨੇ ਪੀਟੀਆਈ ਨੂੰ ਦੱਸਿਆ, “ਦੋਵਾਂ ਟੀਮਾਂ ਦੇ ਖਿਡਾਰੀ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡਣਗੇ ਅਤੇ ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱ.ਤ.ਵਾ.ਦੀ ਹਮਲੇ ‘ਚ ਜਾਨਾਂ ਗੁਆਉਣ ਵਾਲਿਆਂ ਦੀ ਯਾਦ ‘ਚ ਇੱਕ ਮਿੰਟ ਦਾ ਮੌਨ ਰੱਖਣਗੇ।”

Read More: ਹੈਦਰਾਬਾਦ ਤੇ ਮੁੰਬਈ ਦੇ ਮੈਚ ਦੌਰਾਨ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ‘ਤੇ ਉਤਰਨਗੇ ਖਿਡਾਰੀ

Scroll to Top