Site icon TheUnmute.com

ਭਾਰਤੀ ਹਵਾਈ ਸੈਨਾ ਦਾ ਮਿਗ-21 ਲੜਾਕੂ ਜਹਾਜ਼ ਰਾਜਸਥਾਨ ‘ਚ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ

MiG-21 fighter jet

ਚੰਡੀਗੜ੍ਹ 28 ਜੁਲਾਈ 2022: ਭਾਰਤੀ ਹਵਾਈ ਸੈਨਾ ਦਾ ਇੱਕ ਮਿਗ-21 ਲੜਾਕੂ ਜਹਾਜ਼ (MiG-21 fighter jet) ਰਾਜਸਥਾਨ ਦੇ ਬਾੜਮੇਰ ਨੇੜੇ ਹਾਦਸਾਗ੍ਰਸਤ ਹੋ ਗਿਆ। ਮਿਗ ਜਹਾਜ਼ ਦੇ ਡਿੱਗਦੇ ਹੀ ਇਸ ਨੂੰ ਅੱਗ ਲੱਗ ਗਈ । ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ । ਪਾਇਲਟਾਂ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਾੜਮੇਰ ‘ਚ ਮਿਗ-21 ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ‘ਤੇ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਨਾਲ ਗੱਲਬਾਤ ਕੀਤੀ। ਹਵਾਈ ਸੈਨਾ ਦੇ ਮੁਖੀ ਨੇ ਉਨ੍ਹਾਂ ਨੂੰ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Exit mobile version