Millets

Millets: ਗ੍ਰਹਿ ਮੰਤਰਾਲੇ ਦਾ ਫੈਸਲਾ, CAPF ਤੇ NDRF ਦੇ ਜਵਾਨਾਂ ਨੂੰ ਮੋਟੇ ਅਨਾਜ ਆਧਾਰਿਤ ਭੋਜਨ ਪਰੋਸਿਆ ਜਾਵੇਗਾ

ਚੰਡੀਗੜ੍ਹ, 03 ਮਈ 2023: ਬਾਜਰੇ (Millets) ਆਧਾਰਿਤ ਭੋਜਨ ਹੁਣ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੇ ਜਵਾਨਾਂ ਨੂੰ ਪਰੋਸਿਆ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਮੋਟੇ ਅਨਾਜ਼ ( (Millets) ਅਤੇ ਹੋਰ ਬਾਜਰੇ ਆਧਾਰਿਤ ਪਕਵਾਨ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੇ ਖਾਣੇ ਵਿੱਚ ਪਰੋਸੇ ਜਾਣਗੇ।

ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਰੀਆਂ ਫੋਰਸ ਨਾਲ ਵਿਸਤ੍ਰਿਤ ਵਿਚਾਰ ਵਟਾਂਦਰੇ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ਅਨੁਸਾਰ ਖੁਰਾਕ ਵਿੱਚ 30 ਪ੍ਰਤੀਸ਼ਤ ਮੋਟੇ ਅਨਾਜ (ਜਵਾਰ, ਬਾਜਰਾ ਆਦਿ) ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਾਜਰੇ ਦੇ ਅੰਤਰਰਾਸ਼ਟਰੀ ਸਾਲ- 2023 ਵਿੱਚ ਗ੍ਰਹਿ ਮੰਤਰਾਲੇ ਨੇ ਸੀਏਪੀਐਫ ਅਤੇ ਐਨਡੀਆਰਐਫ ਕਰਮਚਾਰੀਆਂ ਦੀ ਖੁਰਾਕ ਵਿੱਚ ਬਾਜਰੇ ਨੂੰ ਸ਼ਾਮਲ ਕਰਨ ਦਾ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।

ਬਾਜਰੇ (Millets) ਦੀ ਮਹੱਤਤਾ ਨੂੰ ਪਛਾਣਦੇ ਹੋਏ ਅਤੇ ਲੋਕਾਂ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਦੇ ਨਾਲ-ਨਾਲ ਘਰੇਲੂ ਅਤੇ ਵਿਸ਼ਵਵਿਆਪੀ ਮੰਗ ਨੂੰ ਦੇਖਦਿਆਂ ਸੰਯੁਕਤ ਰਾਸ਼ਟਰ ਨੇ 2023 ਨੂੰ ਬਾਜਰੇ ਦਾ ਅੰਤਰਰਾਸ਼ਟਰੀ ਸਾਲ ਘੋਸ਼ਿਤ ਕੀਤਾ ਹੈ। ਦੱਸ ਦਈਏ ਕਿ ਜਿੱਥੇ ਮੋਟਾ ਅਨਾਜ ਸਿਹਤ ਲਈ ਫਾਇਦੇਮੰਦ ਹੁੰਦਾ ਹੈ, ਉੱਥੇ ਹੀ ਇਹ ਕਿਸਾਨਾਂ ਲਈ ਵੀ ਫਾਇਦੇਮੰਦ ਹੁੰਦਾ ਹੈ ਅਤੇ ਵਾਤਾਵਰਨ ਪੱਖੀ ਵੀ ਹੁੰਦਾ ਹੈ।

Scroll to Top