June 30, 2024 8:49 am
MP Kalyan Banerjee

ਨਕਲ ਕਰਨਾ ਇੱਕ ਕਲਾ ਹੈ, ਕਿਸੇ ਨੂੰ ਦੁੱਖ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ: MP ਕਲਿਆਣ ਬੈਨਰਜੀ

ਚੰਡੀਗੜ੍ਹ, 20 ਦਸੰਬਰ 2023: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੀ ਨਕਲ ਕਰਨ ਵਾਲੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ (MP Kalyan Banerjee)  ਨੇ ਇਸ ਘਟਨਾ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਕਲ ਕਰਨਾ ਇੱਕ ਕਲਾ ਹੈ। ਮੈਂ ਚੇਅਰਮੈਨ ਜਗਦੀਪ ਧਨਖੜ ਦਾ ਪੂਰਾ ਸਤਿਕਾਰ ਕਰਦਾ ਹਾਂ। ਸਾਡਾ ਕਿਸੇ ਨੂੰ ਚੋਟ ਪਹੁੰਚਾਉਣ ਜਾਂ ਦੁੱਖ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਇਸ ਘਟਨਾ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਹੋਇਆ ਉਹ ਸੰਸਦ ਭਵਨ ਦੇ ਬਾਹਰ ਦਾ ਮਾਮਲਾ ਹੈ। ਇਸ ਦੇ ਨਾਲ ਹੀ ਜਦੋਂ ਪੱਤਰਕਾਰਾਂ ਨੇ ਰਾਹੁਲ ਗਾਂਧੀ ਤੋਂ ਇਸ ਮੁੱਦੇ ‘ਤੇ ਸਵਾਲ ਪੁੱਛੇ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ‘ਤੇ ਕੋਈ ਬਿਆਨ ਨਹੀਂ ਦੇਣਾ ਚਾਹੁੰਦੇ।

ਦੂਜੇ ਪਾਸੇ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜਿੰਦਲ ਨੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਪ੍ਰਧਾਨ ਜਗਦੀਪ ਧਨਖੜ ਦੀ ਨਕਲ ਕਰਨ ਲਈ ਟੀਐਮਸੀ ਸੰਸਦ ਮੈਂਬਰ ਕਲਿਆਣ ਬੈਨਰਜੀ (MP Kalyan Banerjee) ਖ਼ਿਲਾਫ਼ ਰਾਜ ਸਭਾ ਅਤੇ ਲੋਕ ਸਭਾ ਦੀ ਨੈਤਿਕਤਾ ਕਮੇਟੀ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਕਲਿਆਣ ਬੈਨਰਜੀ, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਸ਼ਾਮਲ ਹੋਰ ਸੰਸਦ ਮੈਂਬਰਾਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ ਹੈ।