24 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (punjab cm bhagwant singh maan) ਦੀ ਮਿਹਨਤ ਰੰਗ ਲੈ ਕੇ ਆਈ ਹੈ, ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ (Punjab Governor Gulab Chand Kataria) ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਇਹ ਜਾਣਕਾਰੀ ਪੰਜਾਬ ਸਰਕਾਰ (punjab goverment) ਵੱਲੋਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੁਣ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲਣਗੀਆਂ| ਉਥੇ ਹੀ ਹੁਣ ਮੰਤਰੀ ਅਮਨ ਅਰੋੜਾ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰਨ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ‘ਚ 14000 ਨਾਜਾਇਜ਼ ਕਾਲੋਨੀਆਂ ਕੱਟੀਆਂ ਗਈਆਂ ਸਨ, ਜਿਹਨਾਂ ਵਿਚ ਇਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ ਸਨ|
ਉਥੇ ਹੀ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਣਅਧਿਕਾਰਤ ਕਲੋਨੀਆਂ ਵਿੱਚ ਐਨਓਸੀ ਦੀ ਸ਼ਰਤ ਹਟਾਉਣ ਲਈ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਗਿਆ ਸੀ, ਜਿਸ ਤਹਿਤ ਹੁਣ NOC ਦੀ ਸ਼ਰਤ ਨੂੰ ਖਤਮ ਕਰਨ ਵਾਲੇ ਬਿੱਲ ਨੂੰ ਰਾਜਪਾਲ ਤੋਂ ਮਨਜ਼ੂਰੀ ਮਿਲ ਗਈ ਹੈ, ਉਹਨਾਂ ਕਿਹਾ ਕਿ ਬਿਨਾਂ NOC ਤੋਂ ਰਜਿਸਟਰੇਸ਼ਨ ਕਰਵਾਉਣ ਦੀ ਸ਼ਰਤ ਅੱਜ ਤੋਂ ਲਾਗੂ ਹੋ ਗਈ ਹੈ|