Buddha Dariya

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮੁੜ ਬੁੱਢੇ ਦਰਿਆ ਦਾ ਦੌਰਾ

ਚੰਡੀਗੜ੍ਹ/ਲੁਧਿਆਣਾ, 07 ਜਨਵਰੀ 2025: Buddha Dariya: ਲੁਧਿਆਣਾ ‘ਚ ਬੀਤੇ ਦਿਨ ਪੰਜਾਬ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਬੀਤੇ ਦਿਨ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਕਾਰ ਸੇਵਕਾਂ ਸਮੇਤ ਗੁਰਦੁਆਰਾ ਗਊਘਾਟ ਸਾਹਿਬ ਨੇੜੇ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਲਈ ਸ਼ੁਰੂ ਕੀਤੇ ਕੰਮਾਂ ਦਾ ਨਿਰੀਖਣ ਕੀਤਾ।

ਇਸ ਦੌਰਾਨ ਡਾ. ਰਵਜੋਤ ਸਿੰਘ ਨਾਲ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਸਨ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਡਾ. ਰਵਜੋਤ ਸਿੰਘ ਪਹਿਲੇ ਮੰਤਰੀ ਹਨ, ਜੋ ਬੁੱਢਾ ਦਰਿਆ ਦੀ ਪਵਿੱਤਰਤਾ ਸਬੰਧੀ ਪਿਛਲੇ ਦਿਨਾਂ ‘ਚ ਤਿੰਨ ਵਾਰ ਦੌਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਡਾ. ਰਵਜੋਤ ਸਿੰਘ ਪੰਜਾਬ ਦੇ ਵਾਤਾਵਰਣ ਪ੍ਰਤੀ ਚਿੰਤਤ ਹਨ ਅਤੇ ਉਮੀਦ ਕੀਤੀ ਕਿ ਇਸ ਕੰਮ ਲਈ ਕਦਮ ਚੁੱਕਣਗੇ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੰਤਰੀ ਡਾ.ਰਵਜੋਤ ਸਿੰਘ ਨੂੰ ਦੱਸਿਆ ਕਿ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਲਈ ਜੋ ਕੰਮ ਸ਼ੁਰੂ ਕੀਤਾ ਗਿਆ ਸੀ, ਉਸ ਦਾ 70 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਕੁਝ ਦਿਨਾਂ ‘ਚ ਇੱਥੇ ਮੋਟਰਾਂ ਲੱਗ ਜਾਣਗੀਆਂ ਅਤੇ ਸ਼ਹਿਰ ਦਾ ਗੰਦਾ ਪਾਣੀ ਟਰੀਟਮੈਂਟ ਪਲਾਂਟ ਤੱਕ ਪੁੱਜਣਾ ਸ਼ੁਰੂ ਹੋ ਜਾਵੇਗਾ।

ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਬੁੱਢਾ ਦਰਿਆ ਦੀ ਸਫ਼ਾਈ ਲਈ ਵਚਨਬੱਧ ਹੈ | ਉਨ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ਼ੁਰੂ ਕੀਤੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪੰਪਿੰਗ ਸਟੇਸ਼ਨ ਦੇ ਚਾਲੂ ਹੋਣ ਨਾਲ ਦਰਿਆ (Buddha Dariya) ਵਿਚਲੇ ਪ੍ਰਦੂਸ਼ਣ ਨੂੰ ਘਟਾਉਣ ‘ਚ ਕਾਫ਼ੀ ਮੱਦਦ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਕੰਮ ਲਈ ਪ੍ਰਸ਼ਾਸਨ ਵੱਲੋਂ ਛੇਤੀ ਤੋਂ ਛੇਤੀ ਲੋੜੀਂਦੇ ਪੈਨਲ ਅਤੇ ਬਿਜਲੀ ਦੇ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ।

ਉਦਯੋਗਾਂ ਤੋਂ ਆਉਣ ਵਾਲੇ ਅਣਸੋਧੇ ਪਾਣੀ ਅਤੇ ਡੇਅਰੀਆਂ ਤੋਂ ਆਉਣ ਨਿਕਲ ਵਾਲੇ ਗੋਹੇ ਕਾਰਨ ਇਹ ਪਲਾਂਟ ਸਹੀ ਢੰਗ ਨਾਲ ਕੰਮ ਨਹੀਂ ਕਰ ਪਾ ਰਿਹਾ। ਇਸਦੇ ਚੱਲਦੇ ਅਣਸੋਧੇ ਪਾਣੀ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ।

ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰੀਟਮੈਂਟ ਪਲਾਂਟਾਂ ਨੂੰ ਖਰਾਬ ਕਰਨ ਵਾਲੇ ਯੂਨਿਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |

Read More: Chandigarh: ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਜਾਣੋ ਕਾਰਨ

Scroll to Top