ਮੋਗਾ/ਚੰਡੀਗੜ੍ਹ, 24 ਅਗਸਤ 2024: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ (Harbhajan Singh) ਨੇ ਬੀਤੇ ਦਿਨ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਸੰਬੰਧੀ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸਦੇ ਕੰਮ ਕਰਵਾਉਣ ਬਦਲੇ ਕਥਿਤ ਤੌਰ ‘ਤੇ ਪੈਸੇ ਦੀ ਮੰਗ ਕਰਨ ਵਾਲੇ PSPCL ਦੇ ਜੇਈ (ਸਬ-ਡਿਵੀਜ਼ਨ ਬਿਲਾਸਪੁਰ) ਨੂੰ ਮੌਕੇ ‘ਤੇ ਸਸਪੈਂਡ ਵੀ ਕਰ ਦਿੱਤਾ ਗਿਆ ।
ਜਾਣਕਾਰੀ ਮੁਤਾਬਕ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇਈ ਨੇ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗੀ | ਇਸ ਤੋਂ ਇਲਾਵਾ PSPCL ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ ।
ਮੰਤਰੀ (Harbhajan Singh) ਨੇ ਦੂਜੇ ਪਾਸੇ ਵਧੀਆ ਕੰਮ ਨਾ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਹਨ | ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਰਾਹੀਂ ਮੰਤਰੀ ਨੇ ਸਾਰੇ ਸਕੂਲਾਂ ਦੀ ਅਚਨਚੇਤ ਚੈਕਿੰਗ ਕਰਵਾਉਣ ਕਿਹਾ ਹੈ |