ਲੁਧਿਆਣਾ 22 ਸਤੰਬਰ 2025: ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (HARDEEP SINGH MUNDIAN ) ਨੇ ਅੱਜ 12.15 ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ।
ਇਨ੍ਹਾਂ ਸੰਪਰਕ ਸੜਕ ਪ੍ਰਾਜੈਕਟਾਂ ਵਿੱਚ ਗੱਦੋਵਾਲ ਤੋਂ ਕਰੌਰ (1.80 ਕਿਲੋਮੀਟਰ), ਮਾਨਗੜ੍ਹ ਤੋਂ ਕੋਹਾੜਾ-ਮਾਛੀਵਾੜਾ (1.10 ਕਿਲੋਮੀਟਰ), ਕਟਾਣੀ ਖ਼ੁਰਦ ਤੋਂ ਕੋਟ ਗੰਗੂ ਰਾਏ, ਉੱਪਲਾਂ ਸੰਘੇ ਤੋਂ ਮਾਛੀਵਾੜਾ (7.20 ਕਿਲੋਮੀਟਰ), ਛੰਦੜਾਂ ਤੋਂ ਕਟਾਣੀ (1.23 ਕਿਲੋਮੀਟਰ), ਚੰਡੀਗੜ੍ਹ ਸੜਕ ਤੋਂ ਛੰਦੜਾਂ (1.20 ਕਿਲੋਮੀਟਰ), ਐਲ.ਸੀ ਸੜਕ ਤੋਂ ਹੀਰਾਂ ਤੋਂ ਬਰਵਾਲਾ ਤੋਂ ਸਾਹਨੇਵਾਲ ਤੋਂ ਰਾਮਗੜ੍ਹ (10.70 ਕਿਲੋਮੀਟਰ), ਹੀਰਾਂ ਤੋਂ ਕਨੇਚ (2.12 ਕਿਲੋਮੀਟਰ) ਅਤੇ ਸਾਹਨੇਵਾਲ ਖ਼ੁਰਦ ਸੜਕ (0.73 ਕਿਲੋਮੀਟਰ) ਸ਼ਾਮਲ ਹਨ।
ਮੁੰਡੀਆਂ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਖੇਤਰ ਵਿੱਚ ਸੜਕੀ ਸੰਪਰਕ ਵਧੇਗਾ ਅਤੇ ਲੋਕਾਂ ਨੂੰ ਵਧੇਰੇ ਸਹੂਲਤ ਮਿਲੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਵਿਸ਼ਵ-ਪੱਧਰੀ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਦੂਰ-ਅੰਦੇਸ਼ ਸੋਚ ਦਾ ਹਿੱਸਾ ਹੈ ਜਿਸ ਤਹਿਤ ਸੂਬੇ ਭਰ ਵਿੱਚ ਵਿਸ਼ਵ-ਪੱਧਰੀ ਸੜਕੀ ਢਾਂਚਾ ਪ੍ਰਦਾਨ ਕਰਨ ਦਾ ਤਹੱਈਆ ਕੀਤਾ ਗਿਆ ਹੈ।
Read More: ਪੰਜਾਬ ਸਰਕਾਰ ਦਾ “ਮਿਸ਼ਨ ਚੜ੍ਹਦੀ ਕਲਾ” ਹੜ੍ਹ ਪੀੜਤਾਂ ਲਈ ਇੱਕ ਵੱਡੀ ਰਾਹਤ ਹੋਵੇਗੀ